ਸਕੂਲ ਆਫ਼ ਐਮੀਨੈਂਸ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿਚ 9ਵੀਂ ਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਤੀ।
ਟਵੀਟ ਰਾਹੀਂ ਦਿੱਤੀ ਜਾਣਕਾਰੀ
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਵਿਦਿਆਰਥੀਆਂ ਤੇ ਮਾਪਿਆਂ ਲਈ ਜ਼ਰੂਰੀ ਜਾਣਕਾਰੀ, ਦਾਖ਼ਲੇ ਲਈ ਤੁਸੀਂ 15 ਮਾਰਚ ਤੱਕ ਵਿਭਾਗ ਦੇ ਪੋਰਟਲ ਉਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਪੋਰਟਲ ਦਾ ਲਿੰਕ schoolofeminence.pseb.ac.in ’ਤੇ ਹੈ।