ਪੰਜਾਬ ਸਕੂਲ ਸਿੱਖਿਆ ਬੋਰਡ ਨੇ 2024-25 ਦੇ ਸੈਸ਼ਨ ਲਈ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਆਨਲਾਈਨ ਖੋਲ੍ਹ ਦਿੱਤੀ ਹੈ। ਸਕੂਲ 26 ਜੂਨ ਤੋਂ 21 ਅਗਸਤ ਦਰਮਿਆਨ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟਰ ਕਰ ਸਕਦੇ ਹਨ। 21 ਅਗਸਤ ਤੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ 'ਤੇ ਜੁਰਮਾਨੇ ਕੀਤੇ ਜਾਣੇ ਸ਼ੁਰੂ ਹੋ ਜਾਣਗੇ।
10ਵੀਂ ਜਮਾਤ ਲਈ ਰਜਿਸਟ੍ਰੇਸ਼ਨ 4 ਜੁਲਾਈ ਤੋਂ ਹੋਵੇਗੀ ਸ਼ੁਰੂ
ਇਸੇ ਤਰ੍ਹਾਂ ਸਕੂਲ 4 ਜੁਲਾਈ ਤੋਂ 28 ਅਗਸਤ ਤੱਕ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਬਾਅਦ 17 ਸਤੰਬਰ ਤੱਕ ਹਰੇਕ ਵਿਦਿਆਰਥੀ ਤੋਂ 500 ਰੁਪਏ ਜੁਰਮਾਨਾ ਅਤੇ 18 ਤੋਂ 9 ਅਕਤੂਬਰ ਤੱਕ 1500 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ।
ਕੋਈ ਜੁਰਮਾਨਾ ਮੁਆਫ਼ ਨਹੀਂ ਕੀਤਾ ਜਾਵੇਗਾ
ਸਿੱਖਿਆ ਬੋਰਡ ਨੇ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਨ੍ਹਾਂ ਮਿਤੀਆਂ ਦੇ ਅੰਦਰ ਹੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ। ਜੇਕਰ ਸਕੂਲ ਲੇਟ ਰਜਿਸਟ੍ਰੇਸ਼ਨ ਕਰਵਾਉਂਦੇ ਹਨ ਅਤੇ ਫਿਰ ਜੁਰਮਾਨੇ ਦੀ ਮੁਆਫੀ ਲਈ ਅਰਜ਼ੀ ਦਿੰਦੇ ਹਨ, ਤਾਂ ਇਸ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।
ਵਿਦਿਆਰਥੀ ਦੀ ਰਜਿਸਟ੍ਰੇਸ਼ਨ ਨਾ ਹੋਣ ਉਤੇ ਸਕੂਲ ਜ਼ਿੰਮੇਵਾਰ ਹੋਵੇਗਾ
ਬੋਰਡ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਸਥਿਤੀ ਵਿੱਚ ਵਿਦਿਆਰਥੀ ਦੀ ਰਜਿਸਟ੍ਰੇਸ਼ਨ ਸੰਭਵ ਨਹੀਂ ਹੈ। ਇਸ ਲਈ ਸਕੂਲ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਅਜਿਹੇ ਵਿਦਿਆਰਥੀਆਂ ਨੂੰ ਦੁਬਾਰਾ ਰਜਿਸਟਰ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।