ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਐਨਓਸੀ ਸਬੰਧੀ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਬਿਨਾਂ ਐਨਓਸੀ ਦੇ 500 ਗਜ਼ ਦੇ ਪਲਾਟ ਦੀ ਰਜਿਸਟ੍ਰੇਸ਼ਨ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਨੇ ਇਹ ਫੈਸਲਾ ਲੋਕਾਂ ਦੇ ਅਪੀਲ ਕਰਨ ਤੋਂ ਬਾਅਦ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਆਮ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ।
ਇਹ ਸਮਾਂ 28 ਫਰਵਰੀ ਤੱਕ ਸੀ
ਦਰਅਸਲ, ਪੰਜਾਬ ਸਰਕਾਰ ਨੇ ਪਹਿਲਾਂ ਬਿਨਾਂ ਐਨਓਸੀ ਦੇ ਪਲਾਟ ਦੀ ਰਜਿਸਟ੍ਰੇਸ਼ਨ ਲਈ 28 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ ਪਰ ਇਸ ਬਾਰੇ ਲੋਕਾਂ ਨੇ ਸਰਕਾਰ ਸਾਹਮਣੇ ਆਪਣੇ ਵਿਚਾਰ ਰੱਖੇ ਅਤੇ ਇਸ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ। ਸਰਕਾਰ ਨੇ ਲੋਕਾਂ ਦੀ ਮੰਗ ਮੰਨ ਲਈ ਅਤੇ ਸਮਾਂ ਸੀਮਾ 6 ਮਹੀਨੇ ਵਧਾ ਦਿੱਤੀ।