ਰੇਖਾ ਗੁਪਤਾ ਨੇ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਵਿੱਚ ਹੋਇਆ। ਇਸ ਪ੍ਰੋਗਰਾਮ ਵਿੱਚ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਹਨ। ਜਿੱਥੇ ਉਨ੍ਹਾਂ ਦੇ ਨਾਲ ਛੇ ਮੰਤਰੀਆਂ ਨੇ ਵੀ ਕੈਬਨਿਟ ਵਿੱਚ ਅਹੁਦੇ ਦੀ ਸਹੁੰ ਚੁੱਕੀ।
ਪ੍ਰਵੇਸ਼ ਵਰਮਾ ਸਮੇਤ 6 ਮੰਤਰੀ ਬਣੇ ਮੰਤਰੀ
ਰੇਖਾ ਗੁਪਤਾ ਤੋਂ ਬਾਅਦ ਪ੍ਰਵੇਸ਼ ਵਰਮਾ ਨੇ ਦਿੱਲੀ ਦੇ ਮੰਤਰੀ ਵਜੋਂ ਸਹੁੰ ਚੁੱਕੀ। ਫਿਰ ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਸਿੰਘ ਇੰਦਰਾਜ, ਕਪਿਲ ਮਿਸ਼ਰਾ ਅਤੇ ਪੰਕਜ ਸਿੰਘ ਨੇ ਮੰਤਰੀਆਂ ਵਜੋਂ ਸਹੁੰ ਚੁੱਕੀ।