ਦਿੱਲੀ 'ਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਹੈ। ਰੇਖਾ ਗੁਪਤਾ ਭਾਜਪਾ ਦੀ ਦੂਜੀ ਮਹਿਲਾ ਮੁੱਖ ਮੰਤਰੀ ਹੈ। ਰੇਖਾ ਗੁਪਤਾ ਪਹਿਲੀ ਵਾਰ ਵਿਧਾਇਕ ਚੁਣੀ ਗਈ ਹੈ। ਇਸ ਤੋਂ ਪਹਿਲਾਂ ਉਹ ਤਿੰਨ ਵਾਰ ਕੌਂਸਲਰ ਵੀ ਰਹਿ ਚੁੱਕੀ ਹੈ। ਦੱਸ ਦੇਈਏ ਕਿ ਭਾਜਪਾ 27 ਸਾਲਾਂ ਬਾਅਦ ਰਾਜਧਾਨੀ ਵਿੱਚ ਵਾਪਸ ਆਈ ਹੈ। ਇਸ ਦੇ ਨਾਲ ਹੀ ਪ੍ਰਵੇਸ਼ ਸ਼ਰਮਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ।
ਰੇਖਾ ਗੁਪਤਾ ਅੱਜ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਪ ਰਾਜਪਾਲ ਵੀਕੇ ਸਕਸੈਨਾ ਅੱਜ ਦੁਪਹਿਰ 12.35 ਵਜੇ ਨਵੇਂ ਮੁੱਖ ਮੰਤਰੀ ਅਤੇ ਕੈਬਨਿਟ ਨੂੰ ਸਹੁੰ ਚੁਕਾਉਣਗੇ| ਇਨ੍ਹਾਂ ਦੀ ਲਿਸਟ ਵੀ ਸਾਹਮਣੇ ਆਈ ਹੈ। ਭਾਜਪਾ ਨੇ ਦਿੱਲੀ ਦੀ ਕੈਬਨਿਟ ਵਿਚ ਪਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ, ਕਪਿਲ ਮਿਸ਼ਰਾ ਸਣੇ 6 ਲੋਕਾਂ ਦੇ ਨਾਂ ਹਨ।
ਹਰਿਆਣਾ ਦੇ ਜੀਂਦ ਦੀ ਰਹਿਣ ਵਾਲੀ ਹੈ ਰੇਖਾ ਗੁਪਤਾ
ਰੇਖਾ ਗੁਪਤਾ ਦਿੱਲੀ ਦੇ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਵਿਧਾਇਕ ਹੈ। ਉਹ ਇਸ ਸਮੇਂ ਦਿੱਲੀ ਭਾਜਪਾ ਦੀ ਜਨਰਲ ਸਕੱਤਰ ਹੈ ਅਤੇ ਭਾਜਪਾ ਮਹਿਲਾ ਮੋਰਚਾ ਦੀ ਰਾਸ਼ਟਰੀ ਉਪ ਪ੍ਰਧਾਨ ਵੀ ਹੈ। 50 ਸਾਲਾ ਰੇਖਾ ਦਾ ਜਨਮ 1974 ਵਿੱਚ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਨੰਦਗੜ੍ਹ ਪਿੰਡ ਵਿੱਚ ਹੋਇਆ ਸੀ। ਉਸਦੇ ਪਿਤਾ ਸਟੇਟ ਬੈਂਕ ਆਫ਼ ਇੰਡੀਆ ਵਿੱਚ ਇੱਕ ਅਧਿਕਾਰੀ ਸਨ।
ਸਾਲ 1976 ਵਿੱਚ, ਰੇਖਾ ਦੇ ਪਿਤਾ ਜੈ ਭਗਵਾਨ ਨੂੰ ਦਿੱਲੀ ਵਿੱਚ ਨੌਕਰੀ ਮਿਲ ਗਈ, ਇਸ ਲਈ ਉਨ੍ਹਾਂ ਦਾ ਪੂਰਾ ਪਰਿਵਾਰ ਦਿੱਲੀ ਸ਼ਿਫਟ ਹੋ ਗਿਆ। ਰੇਖਾ ਗੁਪਤਾ ਦੀ ਸਕੂਲੀ ਪੜ੍ਹਾਈ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਦਿੱਲੀ ਵਿੱਚ ਹੀ ਹੋਈ। ਸਾਲ 1998 ਵਿੱਚ, ਉਨ੍ਹਾਂ ਨੇ ਮਨੀਸ਼ ਗੁਪਤਾ ਨਾਲ ਵਿਆਹ ਕੀਤਾ, ਜੋ ਕਿ ਸਪੇਅਰ ਪਾਰਟਸ ਦਾ ਕਾਰੋਬਾਰ ਕਰਦੇ ਹਨ।