ਹਰਿਆਣਾ ਸਰਕਾਰ ਨੇ ਕਿਸਾਨ ਲੀਡਰਾਂ 'ਤੇ NSA ਲਾਉਣ ਦੇ ਆਪਣੇ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਅੰਬਾਲਾ ਪੁਲਿਸ ਵੱਲੋਂ ਇਕ ਟਵੀਟ ਕੀਤਾ ਗਿਆ ਜਿਸ 'ਚ ਇਹ ਜਾਣਕਾਰੀ ਸਾਂਝਾ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ NSA ਤਹਿਤ ਕਾਰਵਾਈ ਕਰਨ ਦੀ ਗੱਲ ਕਹੀ ਸੀ।
ਕਿਸਾਨਾਂ 'ਤੇ NSA ਲਗਾਉਣ ਦਾ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ 'ਚ ਲਿਖਿਆ ਗਿਆ ਸੀ ਕਿ ਕਿ ਜਿਹੜੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਉਨ੍ਹਾਂ ਦੀ ਭਰਪਾਈ ਕੀਤੀ ਜਾਵੇਗੀ ਤੇ ਕਿਸਾਨਾਂ ਦੇ ਬੈਂਕ ਤੇ ਜਾਇਦਾਦ ਨੂੰ ਸੀਜ ਕਰ ਦਿੱਤਾ ਜਾਵੇਗਾ ਪਰ ਹੁਣ ਹਰਿਆਣਾ ਪੁਲਿਸ ਨੇ ਇਹ ਫੈਸਲਾ ਵਾਪਿਸ ਲੈ ਲਿਆ ਗਿਆ ਹੈ ਤੇ ਇਸ ਦੀ ਪੁਸ਼ਟੀ ਅੰਬਾਲਾ IG ਰੇਂਜ ਸਿਬਾਸ਼ ਕਬੀਰਾਜ ਵੱਲੋਂ ਕੀਤੀ ਗਈ ਹੈ ਜਿਸ ਮੁਤਾਬਕ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ NSA ਤਹਿਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।