ਅੰਮ੍ਰਿਤਸਰ 'ਚ ਸੇਵਾਮੁਕਤ ਐੱਸਐੱਚਓ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਡਿਪ੍ਰੈਸ਼ਨ ਵਿਚ ਸਨ। ਇਸ ਤੋਂ ਇਲਾਵਾ ਕਈ ਮਾਮਲਿਆਂ 'ਚ ਉਸ ਖਿਲਾਫ ਜਾਂਚ ਚੱਲ ਰਹੀ ਹੈ। ਇਸ ਕਾਰਨ ਉਸ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ।
ਪੁਲਸ ਜਾਂਚ ਵਿੱਚ ਜੁਟੀ
ਮ੍ਰਿਤਕ ਐਸਐਚਓ ਦੀ ਪਛਾਣ ਸੁਖਵਿੰਦਰ ਰੰਧਾਵਾ ਵਜੋਂ ਹੋਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਖਵਿੰਦਰ ਰੰਧਾਵਾ ਲੰਬੇ ਸਮੇਂ ਤੋਂ ਅੰਮ੍ਰਿਤਸਰ ਵਿਚ ਹਨ। ਉਹ ਸਪੈਸ਼ਲ ਟਾਸਕ ਫੋਰਸ ਵਿੱਚ ਲੰਬਾ ਸਮਾਂ ਕੰਮ ਕਰਦਾ ਰਿਹਾ ਹੈ।
ਮੱਥੇ ਵਿੱਚ ਗੋਲੀ ਮਾਰੀ ਗਈ
ਸੁਖਵਿੰਦਰ ਸਿੰਘ ਰੰਧਾਵਾ ਦੇ ਦੋ ਪੁੱਤਰ ਹਨ, ਜਿਨ੍ਹਾਂ ਵਿੱਚੋਂ ਇੱਕ ਪੁੱਤਰ ਅਮਨਦੀਪ ਸਿੰਘ ਸੀਆਈਏ ਸਟਾਫ਼ ਵਿੱਚ ਤਾਇਨਾਤ ਹੈ। ਰੰਧਾਵਾ ਖ਼ਿਲਾਫ਼ ਕਈ ਮਾਮਲਿਆਂ ਵਿੱਚ ਵਿਭਾਗੀ ਜਾਂਚ ਚੱਲ ਰਹੀ ਸੀ। ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਆਪਣੇ ਆਪ ਨੂੰ ਮੱਥੇ 'ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।