ਪੰਜਾਬ ਰੈਵੇਨਿਊ ਐਸੋਸੀਏਸ਼ਨ ਨੇ ਸ਼ੁੱਕਰਵਾਰ ਯਾਨੀ ਅੱਜ ਵੀ ਛੁੱਟੀ ਦਾ ਐਲਾਨ ਕੀਤਾ ਹੈ। ਵਿਜੀਲੈਂਸ ਵੱਲੋਂ ਤਹਿਸੀਲਦਾਰ ਸੁਖਚਰਨ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਰੈਵੀਨਿਊ ਐਸੋਸੀਏਸ਼ਨ ਵੱਲੋਂ ਵੀ ਤਹਿਸੀਲਦਾਰ ਸੁਖਚਰਨ ਸਿੰਘ ਦੇ ਹੱਕ ਵਿੱਚ ਨਿੱਤਰ ਆਈ ਹੈ, ਜਿਸ ਦੇ ਵਿਰੋਧ ਵਿੱਚ ਪੰਜਾਬ ਰੈਵੀਨਿਊ ਐਸੋਸੀਏਸ਼ਨ ਨੇ 28 ਤਰੀਕ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਕਾਰਨ 28 ਨੂੰ ਪੰਜਾਬ ਭਰ ਦੇ ਤਹਿਸੀਲ ਕੰਪਲੈਕਸ ਵੀ ਬੰਦ ਰਹੇ।
ਦੱਸ ਦਈਏ ਕਿ ਬੁੱਧਵਾਰ ਨੂੰ ਸੁਖਚਰਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਮਾਲ ਅਫਸਰ ਯੂਨੀਅਨ ਨੇ ਵੀਰਵਾਰ ਨੂੰ ਸੂਬੇ ਭਰ 'ਚ ਤਾਇਨਾਤ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ-ਰਜਿਸਟਰਾਰ ਅਤੇ ਡੀਆਰਓ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਲਈ ਬਰਨਾਲਾ ਵਿਜੀਲੈਂਸ ਦਫਤਰ ਦੇ ਬਾਹਰ ਪਹੁੰਚਣ ਲਈ ਕਿਹਾ ਸੀ।
ਜਿੱਥੇ ਉਨ੍ਹਾਂ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਨਜਾਇਜ਼ ਕਰਾਰ ਦਿੰਦਿਆਂ ਵਿਜੀਲੈਂਸ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਯੂਨੀਅਨ ਦੇ ਅਧਿਕਾਰੀਆਂ ਵੱਲੋਂ ਮਾਮਲੇ ਦੀ ਸੱਚਾਈ ਜਾਣਨ ਲਈ ਵਿਜੀਲੈਂਸ ਦੀ ਹਿਰਾਸਤ 'ਚ ਸੁਖਚਰਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਤੋਂ ਨਾਰਾਜ਼ ਯੂਨੀਅਨ ਨੇ ਆਪਣੀ ਹੜਤਾਲ ਨੂੰ ਹੋਰ ਵਧਾਉਣ ਦਾ ਐਲਾਨ ਕਰਦਿਆਂ ਸ਼ੁੱਕਰਵਾਰ ਨੂੰ ਵੀ ਸਮੂਹਿਕ ਛੁੱਟੀ ਲੈਣ ਦਾ ਐਲਾਨ ਕੀਤਾ ਹੈ।