AstraZeneca ਦੀ ਕੋਰੋਨਾ ਵੈਕਸੀਨ ਦਿਲ ਦੇ ਦੌਰੇ ਦੇ ਖ਼ਤਰੇ ਨੂੰ ਵਧਾਉਂਦੀ ਹੈ। ਦਵਾਈ ਬਣਾਉਣ ਵਾਲੀ ਕੰਪਨੀ ਨੇ ਖੁਦ ਇਕ ਰਿਪੋਰਟ 'ਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ AstraZeneca ਨੇ ਮੰਨਿਆ ਹੈ ਕਿ ਇਸ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਪ੍ਰਭਾਵ ਹੋ ਸਕਦੇ ਹਨ।
ਬ੍ਰਿਟਿਸ਼ ਮੀਡੀਆ ਟੈਲੀਗ੍ਰਾਫ ਦੀ ਰਿਪੋਰਟ ਮੁਤਾਬਕ ਐਸਟਰਾਜੇਨੇਕਾ 'ਤੇ ਦੋਸ਼ ਹੈ ਕਿ ਉਨ੍ਹਾਂ ਦੇ ਟੀਕੇ ਕਾਰਨ ਕਈ ਲੋਕਾਂ ਦੀ ਮੌਤ ਹੋਈ ਹੈ। ਕਈਆਂ ਨੂੰ ਗੰਭੀਰ ਬੀਮਾਰੀਆਂ ਦਾ ਸਾਹਮਣਾ ਕਰਨਾ ਪਿਆ।
ਭਾਰਤ ਵਿੱਚ ਇਸ ਤੋਂ ਬਣਾਈ ਗਈ ਕੋਵਿਸ਼ੀਲਡ
AstraZeneca ਵੈਕਸੀਨ ਭਾਰਤ ਵਿੱਚ Covishield ਵਜੋਂ ਜਾਣੀ ਜਾਂਦੀ ਹੈ। ਬ੍ਰਿਟਿਸ਼ ਹਾਈ ਕੋਰਟ ਨੂੰ ਸੌਂਪੇ ਗਏ ਦਸਤਾਵੇਜ਼ਾਂ ਵਿੱਚ, ਕੰਪਨੀ ਨੇ ਮੰਨਿਆ ਕਿ ਉਨ੍ਹਾਂ ਦੀ ਕੋਰੋਨਾ ਵੈਕਸੀਨ ਥ੍ਰੋਮੋਬਸਿਸ ਥ੍ਰੋਮਬੋਸਾਈਟੋਪੇਨੀਆ ਸਿੰਡਰੋਮ ਜਾਂ ਟੀਟੀਐਸ ਦਾ ਕਾਰਨ ਬਣ ਸਕਦੀ ਹੈ।
ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਵੱਧ ਜਾਂਦੀ ਹੈ
ਇਸ ਬੀਮਾਰੀ ਦੇ ਕਾਰਨ ਸਰੀਰ ਵਿੱਚ ਖੂਨ ਦੇ ਥੱਕੇ ਬਣ ਜਾਂਦੇ ਹਨ ਅਤੇ ਪਲੇਟਲੈਟਸ ਦੀ ਗਿਣਤੀ ਘੱਟ ਜਾਂਦੀ ਹੈ। ਇਸ ਕਾਰਨ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਵੀ ਰਹਿੰਦਾ ਹੈ। ਕੰਪਨੀ ਖਿਲਾਫ ਹਾਈਕੋਰਟ 'ਚ 51 ਮਾਮਲਿਆਂ 'ਚ ਕੇਸ ਚੱਲ ਰਿਹਾ ਹੈ। ਪੀੜਤਾਂ ਨੇ ਐਸਟਰਾਜ਼ੇਨੇਕਾ ਤੋਂ ਕਰੀਬ 1 ਹਜ਼ਾਰ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।