ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਪੁਲਸ ਕਰਮਚਾਰੀਆਂ 'ਤੇ ਰਾਕੇਟ ਨਾਲ ਹਮਲਾ ਕੀਤਾ ਗਿਆ, ਜਿਸ 'ਚ ਘੱਟੋ-ਘੱਟ 11 ਜਵਾਨ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਬੰਦੂਕਧਾਰੀਆਂ ਨੇ ਇਕ ਸਕੂਲ ਵੈਨ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਸੀ। ਸੱਤ ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਅਟਕ ਜ਼ਿਲ੍ਹੇ ਦੇ ਢੇਰੀ ਕੋਟ ਇਲਾਕੇ ਵਿੱਚ ਵਾਪਰੀ।
ਹਮਲੇ 'ਚ 11 ਪੁਲਿਸ ਮੁਲਾਜ਼ਮਾਂ ਦੀ ਮੌਤ
ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਰਹੀਮ ਯਾਰ ਖਾਨ ਜ਼ਿਲੇ 'ਚ ਮਾਚਾ ਪੁਆਇੰਟ 'ਤੇ ਪੁਲਸ ਦੀਆਂ ਦੋ ਵੈਨਾਂ ਚਿੱਕੜ 'ਚ ਫਸ ਗਈਆਂ । ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਮਲੇ 'ਚ 11 ਪੁਲਿਸ ਮੁਲਾਜ਼ਮ ਮੌਕੇ 'ਤੇ ਹੀ ਮਾਰੇ ਗਏ, ਜਦਕਿ ਉਨ੍ਹਾਂ 'ਚੋਂ ਕੁਝ ਨੂੰ ਬੰਧਕ ਬਣਾ ਲਿਆ ਗਿਆ ਅਤੇ ਬਾਕੀ ਜ਼ਖਮੀ ਹੋ ਗਏ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੇ ਹਮਲੇ ਦੀ ਕੀਤੀ ਨਿੰਦਾ
ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਮਾਰੇ ਗਏ ਅਧਿਕਾਰੀਆਂ ਨੂੰ ਸ਼ਹੀਦ ਕਰਾਰ ਦਿੰਦੇ ਹੋਏ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੁਲਿਸ ਨੂੰ ਹਮਲਾਵਰਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ ਅਤੇ ਸ਼ਰੀਫ ਨੇ ਜ਼ਖਮੀ ਅਧਿਕਾਰੀਆਂ ਨੂੰ ਵਧੀਆ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ।