ਜਲੰਧਰ ਕਮਿਸ਼ਨਰੇਟ ਪੁਲਸ ਨੇ ਪ੍ਰੇਮਾ ਲਾਹੌਰੀਆ ਵਿੱਕੀ ਗੌਂਡਰ ਗੈਂਗ ਦੇ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਟਾਰਗੇਟ ਕਿਲਿੰਗ 'ਚ ਸ਼ਾਮਲ ਸਨ। ਮੁਲਜ਼ਮਾਂ ਕੋਲੋਂ ਛੇ ਪਿਸਤੌਲ ਬਰਾਮਦ ਹੋਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਫੜੇ ਗਏ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਅਤੇ ਗੈਂਗਸਟਰ ਪ੍ਰੇਮਾ ਲਾਹੌਰੀਆ ਦੇ ਸਾਥੀ ਦੱਸੇ ਜਾਂਦੇ ਹਨ।