ਐੱਸ.ਵਾਈ.ਐੱਲ ਦਾ ਮੁੱਦਾ ਇੰਨਾ ਭੱਖ ਗਿਆ ਹੈ ਕਿ ਪੰਜਾਬ 'ਚ ਸਿਆਸੀ ਹਲਚਲ ਮਚੀ ਹੋਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਾਥੀ ਆਗੂਆਂ ਨਾਲ ਚੰਡੀਗੜ੍ਹ ਪੁੱਜੇ ਸਨ, ਜਿਥੋ ਪੁਲਸ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।
ਪੁਲਸ ਨੇ ਲਿਆ ਹਿਰਾਸਤ 'ਚ
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਾਟਰ ਕੈਨਨ ਦਾ ਇਸਤੇਮਾਲ ਕਰ ਕੇ ਪੁਲਸ ਨੇ ਅਕਾਲੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਿਆ। ਅਕਾਲੀ ਆਗੂਆਂ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਤੇ ਦਲਜੀਤ ਚੀਮਾ ਸਮੇਤ ਹੋਰ ਵਰਕਰਾਂ ਨੂੰ ਪੁਲਸ ਥਾਣੇ ਲੈ ਕੇ ਜਾ ਰਹੀ ਹੈ।
SYL ਮੁੱਦੇ ਤੇ ਬਹਿਸ ਕਰੇ ਸੀ ਐੱਮ
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਇਸ ਮੁੱਦੇ 'ਤੇ ਬਹਿਸ ਕਰਨੀ ਚਾਹੀਦੀ ਹੈ। ਮੈਂ ਉਸ ਲਈ ਕੁਰਸੀ ਵੀ ਲੈ ਕੇ ਆਇਆ ਹਾਂ, ਜਿਸ 'ਤੇ ਉਸਦਾ ਨਾਮ ਲਿਖਿਆ ਹੋਇਆ ਹੈ। ਅਸੀਂ ਉੱਥੇ ਇੱਕ ਘੰਟੇ ਤੋਂ ਬੈਠੇ ਰਹੇ। ਮੁੱਖ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਅਤੇ ਐਸਵਾਈਐਲ ਮੁੱਦੇ 'ਤੇ ਬਹਿਸ ਕਰਨੀ ਚਾਹੀਦੀ ਹੈ।
ਬਹਿਸ ਲਈ ਦਿੱਤੀ ਸੀ ਚੁਣੌਤੀ
ਸੁਖਬੀਰ ਬਾਦਲ ਨੇ ਕਿਹਾ ਕਿ 3 ਦਿਨ ਪਹਿਲਾਂ ਉਨ੍ਹਾਂ ਦਾ ਨਾਂ ਲੈ ਕੇ ਬਹਿਸ ਲਈ ਚੁਣੌਤੀ ਦਿੱਤੀ ਗਈ ਸੀ, ਜਿਸ ਨੂੰ ਮੈਂ ਸਵੀਕਾਰ ਕਰ ਲਿਆ ਅਤੇ ਅੱਜ 10 ਅਕਤੂਬਰ ਨੂੰ ਮੈਂ ਉਸ ਨੂੰ ਕਿਹਾ ਕਿ ਮੈਂ ਉਸ ਨਾਲ ਬਹਿਸ ਕਰਨ ਆ ਰਿਹਾ ਹਾਂ ਪਰ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਬਹਿਸ ਲਈ ਚੁਣੌਤੀ ਦੇ ਕੇ ਭੱਜ ਗਏ।
ਕਾਂਗਰਸ ਨੇ ਵੀ ਕੀਤਾ ਸੀ ਪ੍ਰਦਰਸ਼ਨ
ਦੱਸ ਦੇਈਏ ਕਿ ਕੱਲ੍ਹ ਵੀ ਕਾਂਗਰਸ ਨੇ ਐਸਵਾਈਐਲ ਮੁੱਦੇ ‘ਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲਸ ਨੇ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੌਛਾੜਾਂ ਵੀ ਚਲਾਈਆਂ ਪਰ ਕਾਂਗਰਸੀ ਆਗੂਆਂ ਨੇ ਪੁਲਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਦੱਸ ਦੇਈਏ ਕਿ ਇਸ ਦੌਰਾਨ ਪੁਲਸ ਨੇ ਬੈਰੀਕੇਡ ਲਗਾ ਕੇ ਪੂਰਾ ਪ੍ਰਬੰਧ ਕੀਤਾ ਹੋਇਆ ਸੀ ਤੇ ਉਨ੍ਹਾਂ ਨੂੰ ਉਥੇ ਰੋਕਿਆ ਗਿਆ। ਸੁਖਬੀਰ ਬਾਦਲ ਨੇ ਇਸ ਦੌਰਾਨ ਕਿਹਾ ਕਿ ਉਹ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਨਹੀਂ ਸਗੋਂ ਖੁੱਲ੍ਹੀ ਬਹਿਸ ਕਰਨ ਆਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਬਹਿਸ ਤੋਂ ਡਰਦਾ ਐਮ ਪੀ ਭੱਜ ਗਿਆ। ਪੰਜਾਬ ਦਾ ਅਸਲੀ ਮੁੱਖ ਮੰਤਰੀ ਕੇਜਰੀਵਾਲ ਹੈ।