ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਕਈ ਪੰਜਾਬ ਦੇ ਵੱਖ ਵੱਖ ਮੁੱਦਿਆਂ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਚਰਚਾ ਕੀਤੀ ਗਈ।
ਇਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ 'ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਤੇ ਬਾਕੀ ਮੈਂਬਰਾਂ ਨਾਲ ਵੀ ਚਰਚਾ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਬੈਠਕਾਂ ਮਗਰੋਂ ਹੀ ਫੈਸਲਾ ਲਿਆ ਜਾਵੇਗਾ। ਫਿਲਹਾਲ ਵਰਕਿੰਗ ਕਮੇਟੀ ’ਚ ਸੁਖਬੀਰ ਸਿੰਘ ਬਾਦਲ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹੁਣ ਜ਼ਿਲ੍ਹਾ ਤੇ ਹਲਕੇ ਪੱਧਰ ਦੀਆਂ ਮੀਟਿੰਗਾ ਹੋਣਗੀਆਂ। ਸਾਰੇ ਅਹੁਦੇਦਾਰਾਂ ਦੀ ਰਾਏ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ’ਚ ਮਤੇ ਵੀ ਪਾਏ ਗਏ। ਜਿਨ੍ਹਾਂ ’ਚ ਚੰਡੀਗੜ੍ਹ ’ਤੇ ਮਤਾ, ਮੰਡੀਆਂ ’ਤੇ ਮਤਾ ਅਤੇ ਯੂਨੀਵਰਸਿਟੀ ’ਤੇ ਮਤਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ’ਤੇ ਵੀ ਮਤਾ ਪਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਵੀ ਚਰਚਾ ਕੀਤੀ ਗਈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਰਕਿੰਗ ਕਮੇਟੀ ਦੀ ਇੱਕ ਐਮਰਜੈਂਸੀ ਮੀਟਿੰਗ 18 ਨਵੰਬਰ ਦੀ ਦੁਪਹਿਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ 'ਚ ਸੱਦੀ। ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ ਹੈ।