ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਿਰਸਾ ਦੇ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹੁਣ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਉਠਾਇਆ ਹੈ। ਸ਼੍ਰੋਮਣੀ ਕਮੇਟੀ ਦੇ ਧਰਮਪ੍ਰਚਾਰ ਮੈਂਬਰ ਅਜਾਇਬ ਸਿੰਘ ਨੇ ਰਣਜੀਤ ਸਿੰਘ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਵੋਟਾਂ ਲਈ ਚੋਣਾਂ ਸਮੇਂ ਕਈ ਵਾਰ ਸਾਹਮਣੇ ਆਇਆ ਅਤੇ ਕਈ ਮਾਮਲਿਆਂ ਵਿੱਚ ਬਰੀ ਹੋ ਗਿਆ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਬੰਦੀ ਸਿੰਘ ਨੂੰ ਨਾ ਤਾਂ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਪੈਰੋਲ 'ਤੇ ਭੇਜਿਆ ਜਾ ਰਿਹਾ ਹੈ| ਇਸ 'ਤੇ ਹੀ ਅਜਾਇਬ ਸਿੰਘ ਅਭਿਆਸੀ ਨੇ ਹਾਈਕੋਰਟ ਰੀ ਪ੍ਰਸ਼ੰਸਾ ਕਰਦੇ ਹੋਏ ਕਿਹਾ CBI ਅਦਾਲਤ ਦਾ ਫੈਸਲਾ ਹਾਈਕੋਰਟ ਵੱਲੋਂ ਰੱਦ ਕੀਤੇ ਜਾਣਾ ਸ਼ਲਾਘਾ ਯੋਗ ਕਦਮ ਹੈ
ਇਹ ਅਪੀਲ ਸੁਪਰੀਮ ਕੋਰਟ ਵਿੱਚ ਕੀਤੀ ਗਈ ਸੀ
ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਕਿਹਾ ਕਿ ਬੰਦੀ ਸਿੱਖਾਂ ਨੂੰ ਜਲਦੀ ਤੋਂ ਜਲਦੀ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਕਈ ਵਾਰ ਵੋਟਾਂ ਦੇ ਬਹਾਨੇ ਹਰਿਆਣਾ 'ਚ ਪੈਰੋਲ ਦਿੱਤੀ ਗਈ ਹੈ ਪਰ ਕੱਲ੍ਹ ਦੇ ਫੈਸਲੇ ਨੇ ਮੈਨੂੰ ਬਹੁਤ ਅਜੀਬ ਅਹਿਸਾਸ ਕਰਵਾਇਆ ਹੈ।
ਇਹ ਸੀ ਪੂਰਾ ਮਾਮਲਾ
ਸਿਰਸਾ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 2003 ਵਿੱਚ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪੀ ਗਈ ਸੀ।ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪੁਲਿਸ ਨੇ ਡੇਰੇ ਨੂੰ ਪੂਰੀ ਤਰ੍ਹਾਂ ਕਲੀਨ ਚਿੱਟ ਦੇ ਦਿੱਤੀ। ਪਰ ਰਣਜੀਤ ਸਿੰਘ ਦਾ ਪਰਿਵਾਰ ਪੁਲਿਸ ਦੀ ਇਸ ਜਾਂਚ ਤੋਂ ਖੁਸ਼ ਨਹੀਂ ਸੀ। ਇਸ ਤੋਂ ਬਾਅਦ ਉਸ ਦੇ ਪੁੱਤਰ ਜਗਸੀਰ ਨੇ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ CBI ਜਾਂਚ ਦੀ ਮੰਗ ਕੀਤੀ ਸੀ।
CBI ਨੂੰ ਸਾਲ 2003 ਵਿੱਚ ਜਾਂਚ ਮਿਲੀ ਸੀ
ਸਾਲ 2003 ਵਿੱਚ CBI ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ 'ਤੇ CBI ਨੇ ਡੇਰਾ ਮੁਖੀ ਨੂੰ ਆਪਣੀ ਜਾਂਚ 'ਚ ਸ਼ਾਮਲ ਕੀਤਾ ਸੀ। ਜਿਸ ਤੋਂ ਬਾਅਦ ਸਾਲ 2007 ਵਿੱਚ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। ਇਸ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਸਾਲ 2021 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਪਾਇਆ ਗਿਆ ਸੀ। ਜਿਸ ਤੋਂ ਬਾਅਦ ਸੀਬੀਆਈ ਨੇ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅੱਜ ਹਾਈਕੋਰਟ ਨੇ ਇਸ ਮਾਮਲੇ 'ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ।
ਜੇਲ੍ਹ 'ਚ ਹੀ ਰਹਿਣ ਪਵੇਗਾ ਰਾਮ ਰਮੀਮ ਨੂੰ
ਭਾਵੇਂ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਕਿਉਂਕਿ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ 'ਚ ਉਮਰ ਕੈਦ ਅਤੇ ਸਾਧਵੀਆਂ ਦੇ ਯੌਨ ਸ਼ੋਸ਼ਣ ਦੇ ਮਾਮਲੇ 'ਚ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ।