SGPC ਦੀ ਅੰਤਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ, ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਇਕ ਵਾਰ ਫਿਰ ਨਾ-ਮਨਜ਼ੂਰ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਸਬੰਧੀ ਕਮੇਟੀ ਵਿਚ ਇਕ ਮਤਾ ਪਾਇਆ ਗਿਆ।
ਚੰਡੀਗੜ੍ਹ ਵਿੱਚ ਹੋਈ ਇਸ ਅਹਿਮ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਅੰਤ੍ਰਿੰਗ ਕਮੇਟੀ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਜਾਏਗੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕੋਈ ਹੋਰ ਫੈਸਲਾ ਨਹੀਂ ਲਿਆ ਗਿਆ। ਕਮੇਟੀ ਨੂੰ ਉਮੀਦ ਹੈ ਕਿ ਧਾਮੀ ਆਪਣਾ ਅਸਤੀਫ਼ਾ ਵਾਪਸ ਲੈ ਲੈਣਗੇ। ਜ਼ਿਕਰਯੋਗ ਹੈ ਕਿ ਜਥੇਦਾਰਾਂ ਨੂੰ ਹਟਾਏ ਜਾਣ ਤੋਂ ਬਾਅਦ ਇਹ ਸ਼੍ਰੋਮਣੀ ਕਮੇਟੀ ਦੀ ਪਹਿਲੀ ਮੀਟਿੰਗ ਸੀ।
ਦੱਸ ਦੇਈਏ ਕਿ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਹਿਲਾਂ ਹੀ ਧਾਮੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲ ਚੁੱਕੇ ਹਨ, ਪਰ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈਣ ਤੋਂ ਮਨ੍ਹਾ ਕਰ ਦਿੱਤਾ।
ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ
ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਣਾ ਹੈ ਤੇ ਗੁਰਦੁਆਰਾ ਐਕਟ ਅਨੁਸਾਰ, ਇਸਦੀ ਪ੍ਰਧਾਨਗੀ ਮੁਖੀ ਵਲੋਂ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੈ ਕਿ ਧਾਮੀ ਨੂੰ ਇਸਦੀ ਪ੍ਰਧਾਨਗੀ ਕਰਨੀ ਪਵੇਗੀ। ਹੁਣ ਦੇਖਣਾ ਹੋਵੇਗਾ ਕਿ ਉਹ ਆਪਣਾ ਅਸਤੀਫਾ ਵਾਪਸ ਲੈਂਦੇ ਹਨ ਜਾਂ ਨਹੀਂ।