ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜ਼ਾਨਚੀ ਤਰਸੇਮ ਸਿੰਘ ਨੇ ਖੁਦਕੁਸ਼ੀ ਕਰ ਲਈ। ਉਹ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਸਵੇਰੇ ਸੈਰ ਲਈ ਘਰੋਂ ਨਿਕਲੇ ਸਨ ਤੇ ਦੁਆਬ ਨਹਿਰ 'ਤੇ ਬਣੇ ਫਲਾਈਓਵਰ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਮਾਨਸਿਕ ਤੌਰ ਉਤੇ ਸਨ ਪ੍ਰੇਸ਼ਾਨ
ਜਾਣਕਾਰੀ ਅਨੁਸਾਰ ਤੜਕਸਾਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜ਼ਾਨਚੀ ਤਰਸੇਮ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਤਰਸੇਮ ਸਿੰਘ ਮਾਨਸਿਕ ਤੌਰ ਪਰੇਸ਼ਾਨ ਰਹਿੰਦੇ ਸਨ। ਘਟਨਾ ਉਪਰੰਤ ਗੋਤਾਖੋਰਾਂ ਵੱਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਸ ਜਾਂਚ ਜਾਰੀ ਹੈ।