ਧਰਮ ਬਦਲਣ ਨੂੰ ਰੋਕਣ ਲਈ SGPC ਨੇ ਚੁਕਿਆ ਵੱਡਾ ਕਦਮ, ਧਰਮ ਪ੍ਰਚਾਰ ਲਈ ਬਣਾਈ ਕਮੇਟੀ

sgpc amritsar, sikh community,

ਧਰਮ ਬਦਲਣ ਨੂੰ ਰੋਕਣ ਲਈ SGPC ਨੇ ਚੁਕਿਆ ਵੱਡਾ ਕਦਮ, ਧਰਮ ਪ੍ਰਚਾਰ ਲਈ ਬਣਾਈ ਕਮੇਟੀ

ਖ਼ਬਰਿਸਤਾਨ  ਨੈੱਟਵਰਕ - ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨਵਾਂ ਕਦਮ ਚੁੱਕਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ 117 ਵਾਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦੇਣਗੇ। ਗੁੰਮਰਾਹ ਹੋਏ ਲੋਕਾਂ ਨੂੰ ਮੁੜ ਸਿੱਖੀ ਸਿਧਾਂਤਾਂ ਨਾਲ ਜੋੜਨ ਦਾ ਯਤਨ ਕਰੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਚੁਣੇ ਗਏ ਸਾਰੇ ਵਲੰਟੀਅਰ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸਕੂਲਾਂ ਵਿੱਚੋਂ ਨਿਕਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਵੀ ਜਾਣਕਾਰੀ ਦੇਣ।

ਪਰਿਵਰਤਨ ਦੇ ਕਾਰਨਾਂ ਨੂੰ ਜਾਣਨਾ ਜ਼ਰੂਰੀ 

ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਦੇ ਮੁੱਦੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਪਤਾ ਲਗਾਉਣ ਦੀ ਲੋੜ ਹੈ। ਗੁਮਰਾਹ ਹੋ ਰਹੇ ਪ੍ਰਚਾਰਕਾਂ ਤੋਂ ਸੰਗਤਾਂ ਨੂੰ ਸੁਚੇਤ ਕਰਨ ਦੀ ਲੋੜ ਹੈ। ਇਹ ਵਲੰਟੀਅਰ ਇਸ ਦਿਸ਼ਾ ਵਿੱਚ ਕੰਮ ਕਰਨਗੇ। ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ, ਸਗੋਂ ਕੁਰਾਹੇ ਪਏ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ।


Sep 17 2022 10:26AM
sgpc amritsar, sikh community,
Source:

ਨਵੀਂ ਤਾਜੀ

ਸਿਆਸੀ