SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਵੱਡਾ ਐਲਾਨ, ਇਹ ਮੁਹਿੰਮ ਕੀਤੀ ਜਾਵੇਗੀ ਸ਼ੁਰੂ

sgpc news, baba bakala news, latest news, punjabi khabristan, sgpc bandi singh rihai

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਵੱਡਾ ਐਲਾਨ, ਇਹ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਖਬਰਿਸਤਾਨ ਨੈੱਟਵਰਕ ਨਿਊਜ਼ ਡੈਸਕ- SGPC ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖਤੀ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਪਿੰਡਾਂ ‘ਚ ਵੀ ਇਸ ਮੁਹਿੰਮ ਨੂੰ  ਚਲਾਇਆ ਜਾਵੇਗਾ।

 ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਸਰਕਲ ਪ੍ਰਧਾਨਾਂ, ਅਕਾਲੀ ਵਰਕਰਾਂ ਤੇ ਹੋਰ ਅਹੁਦੇਦਾਰਾਂ ਦੀ ਜ਼ਰੂਰੀ ਮੀਟਿੰਗ ਹਲਕਾ ਇੰਚਾਰਜ਼ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਅਤੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਕੀਤੀ ਗਈ। 

ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਪ੍ਰਾਪਤ ਹਦਾਇਤਾਂ ਅਨੁਸਾਰ 18 ਫਰਵਰੀ ਤੋਂ ਪਿੰਡਾਂ ਵਿਚ ਬਕਾਇਦਾ ਦਸਤਖ਼ਤੀ ਮੁਹਿੰਮ ਸ਼ੁਰੂ ਕਰਵਾਈ ਜਾ ਰਹੀ ਹੈ ਤੇ ਪਹਿਲੇ ਪੜਾਅ ਵਜੋਂ ਰੋਜ਼ਾਨਾ 5 ਪਿੰਡਾਂ ਵਿਚ ਇਹ ਮੁਹਿੰਮ ਚਲਾਈ ਜਾਵੇਗੀ। ਜਲਾਲਉਸਮਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਚੁੱਕੀ ਦਸਤਖ਼ਤੀ ਮੁਹਿੰਮ ਤਹਿਤ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ, ਜੋ ਭਾਰਤ ਦੇ ਰਾਸ਼ਟਰਪਤੀ ਨੂੰ ਸੋਂਪੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ, ਤਾਂ ਉਹ ਇਹ ਮਾਮਲਾ ਯੂ.ਐੱਨ.ਓ ਤੱਕ ਵੀ ਲੈ ਕੇ ਜਾਣਗੇ।

ਇਸ ਦੌਰਾਨ ਜਲਾਲਉਸਮਾਂ ਨੇ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਦੀ ਪਿਛਲੇ ਸਮੇਂ ਦੌਰਾਨ ਹੁਣ ਤੱਕ ਰਿਹਾਈ ਲਈ ਵਕੀਲਾਂ ਦਾ ਖ਼ਰਚਾ ਤੇ ਬੰਦੀ ਸਿੰਘਾਂ ਦੇ ਪਰਿਵਾਰਾਂ ਉਤੇ ਮਾਲੀ ਰਾਹਤ ਵਜੋਂ ਸ਼੍ਰੋਮਣੀ ਕਮੇਟੀ ਸਾਢੇ 4 ਕਰੋੜ ਰੁਪਏ ਖ਼ਰਚ ਕਰ ਚੁੱਕੀ ਹੈ। 

ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ


https://chat.whatsapp.com/IYWIxWuOGlq3AzG0mGNpz0


ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ


https://t.me/+hdfPXo2PROo4NGU1




 


Feb 13 2023 5:53PM
sgpc news, baba bakala news, latest news, punjabi khabristan, sgpc bandi singh rihai
Source:

ਨਵੀਂ ਤਾਜੀ

ਸਿਆਸੀ