ਖ਼ਬਰਿਸਤਾਨ ਨੈੱਟਵਰਕ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ। ਜਿਸ ਵਿੱਚ ਇੱਕ ਅਮਰੀਕਨ ਮਾਡਲ ਦੀ ਪਿੱਠ ‘ਤੇ ਗੁਰਬਾਣੀ ਦੀਆਂ ਤੁਕਾਂ ਲਿਖੀਆਂ ਹੋਈਆਂ ਹਨ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਔਰਤ ਦੀ ਅਜਿਹੀ ਹਰਕਤ ਨੇ ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਜਿਸ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਇਸ ਸਬੰਧੀ ਭਾਰਤ ਸਥਿਤ ਅਮਰੀਕੀ ਦੂਤਘਰ ਅਤੇ ਅਮਰੀਕੀ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਸਿੱਖ ਭਾਵਨਾਵਾਂ ਅਨੁਸਾਰ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
ਧਿਆਨ ਯੋਗ ਹੈ ਕਿ ਅਮਰੀਕਾ 'ਚ ਰਹਿੰਦੇ ਮਾਡਲ ਸੁਮਿਤ ਸਾਹਨੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਜਿਸ 'ਚ ਉਸ ਨੇ ਆਪਣੀ ਪਿੱਠ 'ਤੇ ਗੁਰਬਾਣੀ ਦੀ ਇਕ ਪੰਗਤੀ ਲਿਖੀ ਹੋਈ ਸੀ। ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸੁਮਿਤ ਖਿਲਾਫ ਸਿੱਖ ਭਾਈਚਾਰਾ ਤਿੱਖਾ ਪ੍ਰਤੀਕਰਮ ਪ੍ਰਗਟ ਕਰ ਰਿਹਾ ਹੈ। ਹੁਣ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਭਾਰਤ ਵਿੱਚ ਅਮਰੀਕੀ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਣ ਲਈ ਕਿਹਾ ਹੈ ਤਾਂ ਜੋ ਸਿੱਖ ਭਾਵਨਾਵਾਂ ਅਨੁਸਾਰ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।