SIT ਨੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਅੱਜ ਪਟਿਆਲਾ 'ਚ ਤਲਬ ਕੀਤਾ ਹੈ। ਡਰੱਗ ਮਾਮਲੇ 'ਚ ਮਜੀਠੀਆ ਤੋਂ ਪੁੱਛਗਿੱਛ ਕੀਤੀ ਜਾਵੇਗੀ। SIT ਨੇ 11 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ।
ਮਜੀਠੀਆ ਦੀ ਪੇਸ਼ੀ ਦੌਰਾਨ ਪਟਿਆਲਾ 'ਚ ਵੱਡੇ ਪੱਧਰ 'ਤੇ ਸ਼ਕਤੀ ਪ੍ਰਦਰਸ਼ਨ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਮਜੀਠੀਆ ਨੇ ਇਸ ਸੰਮਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰੇਮ ਪੱਤਰ ਕਰਾਰ ਦਿੱਤਾ ਹੈ।
ਮਜੀਠੀਆ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਦੀ ਕਾਰਜਪ੍ਰਣਾਲੀ ਬਾਰੇ ਲਗਾਤਾਰ ਖੁਲਾਸੇ ਕਰ ਰਹੇ ਹਨ, ਉਸ ਕਾਰਨ ਉਨ੍ਹਾਂ ਨੂੰ ਬਦਲੇ ਦੀ ਰਾਜਨੀਤੀ ਤਹਿਤ ਗ੍ਰਿਫਤਾਰ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਕੀ ਹੈ ਸਾਰਾ ਮਾਮਲਾ
ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣ ਲੜਨ ਤੱਕ ਮਜੀਠੀਆ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।