ਖਬਰਿਸਤਾਨ ਨੈੱਟਵਰਕ, ਨਿਊਜ਼ ਡੈਸਕ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਕਲਾਸ ਵਨ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ।
ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਟੀਮ ਦੇ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਉਨ੍ਹਾਂ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਪੈਰਿਸ ਓਲੰਪਿਕ ਖੇਡਾਂ ਲਈ ਵੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵਿਸ਼ਵ ਕੱਪ 'ਚ ਉਮੀਦ ਮੁਤਾਬਕ ਨਤੀਜੇ ਨਾ ਆਉਣ 'ਤੇ ਖਿਡਾਰੀਆਂ ਨੂੰ ਹੌਂਸਲਾ ਨਾ ਹਾਰਨ ਦੀ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹੈ।
ਭਾਰਤੀ ਹਾਕੀ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਨੇ ਕਿਹਾ, “ਤੁਸੀਂ ਸਾਡਾ ਮਾਣ ਅਤੇ ਨੌਜਵਾਨਾਂ ਲਈ ਰੋਲ ਮਾਡਲ ਹੋ, ਇਸ ਲਈ ਸਾਡੇ ਨੌਜਵਾਨ ਖਿਡਾਰੀਆਂ 'ਤੇ ਤੁਹਾਡਾ ਬਹੁਤ ਪ੍ਰਭਾਵ ਹੈ, ਇਸ ਲਈ ਤੁਹਾਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਤੁਹਾਡੀ ਹੱਲਾਸ਼ੇਰੀ ਬੱਚਿਆਂ ਲਈ ਸਹਾਰਾ ਬਣੇਗੀ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1