ਖ਼ਬਰਿਸਤਾਨ ਨੈੱਟਵਰਕ: ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀ ਬੀ.ਵਾੱਕ ਕਾਸਮੈਟੋਲੋਜੀ ਸੈਮ 4 ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚ ਉੱਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਈਸ਼ੂ ਨੇ 9.15 ਅਤੇ ਸੀਜੀਪੀਏ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਹਿਮਾਲੀ ਨੇ 8.79 ਸੀਜੀਪੀਏ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਭਾਗ ਮੁਖੀ ਸੁਸ਼੍ਰੀ ਮੁਕਤੀ ਅਰੋੜਾ ਅਤੇ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ।