ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਜਲੰਧਰ ਵਿੱਚ ਬੇਅਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਮਹਿਤਪੁਰ ਪੁਲਸ ਨੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਵਜੋਂ ਹੋਈ ਹੈ।
ਕੀ ਹੈ ਮਾਮਲਾ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਵਦੀਪ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦੋ ਭਰਾਵਾਂ, ਅਰਸ਼ ਅਤੇ ਕਰਨ ਨੇ ਪਿੰਡ ਵਿੱਚ ਲਗਾਏ ਮਹਾਰਾਜ ਜੀ ਦੇ ਝੰਡੇ ਨੂੰ ਟੇਢਾ ਕੀਤਾ ਅਤੇ ਫਿਰ ਇਸ ਨੂੰ ਹੇਠਾਂ ਉਤਾਰ ਕੇ ਸੁੱਟ ਦਿੱਤਾ। ਜਦੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਕੀਤੀ।
ਦੋਵਾਂ ਨੂੰ ਕੀਤਾ ਗ੍ਰਿਫਤਾਰ
ਪੁਲਸ ਨੇ ਮਾਮਲੇ 'ਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਭਰਾਵਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਤੋਂ ਬਾਅਦ ਪੂਰੇ ਰਵਿਦਾਸ ਭਾਈਚਾਰੇ ਵਿੱਚ ਭਾਰੀ ਰੋਸ ਹੈ ਅਤੇ ਪੁਲਸ ਤੋਂ ਦੋਵਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।