ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਸੰਦੇਸ਼ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਆਇਆ ਸੀ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ। ਇਸ ਮੈਸੇਜ 'ਚ ਲਾਰੇਂਸ ਬਿਸ਼ਨੋਈ ਨਾਲ ਪੁਰਾਣੀ ਦੁਸ਼ਮਣੀ ਖਤਮ ਕਰਨ ਲਈ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਸ 'ਚ ਕਿਹਾ ਗਿਆ ਹੈ ਕਿ ਇਸ ਨੂੰ ਹਲਕੇ 'ਚ ਨਾ ਲਓ ਨਹੀਂ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਬੁਰਾ ਹੋ ਜਾਵੇਗਾ।
ਬਾਬਾ ਸਿੱਦੀਕੀ ਸਲਮਾਨ ਖਾਨ ਦੇ ਸਨ ਚੰਗੇ ਦੋਸਤ
ਲਾਰੈਂਸ ਬਿਸ਼ਨੋਈ ਤੇ ਸਲਮਾਨ ਖਾਨ ਦੀ ਦੁਸ਼ਮਣੀ ਬਹੁਤ ਪੁਰਾਣੀ ਹੈ। ਦੱਸ ਦੇਈਏ ਕਿ ਇਹ ਗੈਂਗ ਅਕਸਰ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਲਾਰੈਂਸ ਗੈਂਗ ਦੇ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਵੀ ਚਲਾਈਆਂ ਸਨ। ਬਾਬਾ ਸਿੱਦੀਕੀ ਦੇ ਕਤਲ ਨੂੰ ਵੀ ਸਲਮਾਨ ਨਾਲ ਜੋੜਿਆ ਜਾ ਰਿਹਾ ਹੈ। ਬਾਬਾ ਸਿੱਦੀਕੀ ਸਲਮਾਨ ਖਾਨ ਦੇ ਚੰਗੇ ਦੋਸਤ ਸਨ। ਸਲਮਾਨ ਖਾਨ ਪਹਿਲਾਂ ਹੀ ਬਿਸ਼ਨੋਈ ਗੈਂਗ ਦੇ ਨਿਸ਼ਾਨੇ 'ਤੇ ਹਨ।