ਜਲੰਧਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਇਕ ਨੌਜਵਾਨ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੰਦੀਪ ਕੁਮਾਰ ਉਰਫ ਬੰਟੀ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਗਾਲ੍ਹਾਂ ਕੱਢੀਆਂ ਅਤੇ ਧਮਕੀਆਂ ਦਿੱਤੀਆਂ। ਮੁਲਜ਼ਮ ਫਿਲਹਾਲ ਇਟਲੀ ਵਿਚ ਹੈ। ਇਸ ਦੇ ਨਾਲ ਹੀ ਇਹ ਵੀਡੀਓ 9 ਮਹੀਨੇ ਪੁਰਾਣੀ ਦੱਸੀ ਜਾ ਰਹੀ ਹੈ। ਸੁਸਾਇਟੀ ਨੇ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗੁਰਾਇਆ ਥਾਣੇ ਵਿੱਚ ਕੇਸ ਦਰਜ ਕਰਵਾਇਆ ਹੈ।
ਇਸ ਦੇ ਨਾਲ ਹੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਡਾ: ਅੰਬੇਡਕਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ 'ਚ ਗੁਰਾਇਆ ਦੇ ਪਿੰਡ ਮੁਸੰਦਪੁਰ ਬਾੜਾ ਦਾ ਰਹਿਣ ਵਾਲਾ ਹੈ ਅਤੇ ਰਵਿਦਾਸ ਭਾਈਚਾਰੇ ਨਾਲ ਸਬੰਧਤ ਹੈ | ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਵਟਸਐਪ 'ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ। ਜਿਸ ਵਿੱਚ ਵਿਅਕਤੀ ਰਵਿਦਾਸ ਸਮਾਜ ਬਾਰੇ ਗਲਤ ਸ਼ਬਦਾਵਲੀ ਵਰਤ ਰਿਹਾ ਸੀ।
ਸਮਾਜ ਨੂੰ ਪਹੁੰਚੀ ਠੇਸ
ਗਾਲੀ ਗਲੋਚ ਕਾਰਨ ਸਮੁੱਚੇ ਸਮਾਜ ਨੂੰ ਕਾਫੀ ਠੇਸ ਪਹੁੰਚੀ ਹੈ। ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇੱਥੇ ਹੀ ਨਹੀਂ ਰੁਕਿਆ। ਉਸ ਨੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮੁਲਜ਼ਮ ਨੇ ਲਾਈਵ ਵਿੱਚ ਕਿਹਾ ਕਿ ਅਸੀਂ ਇੱਕ ਨੂੰ ਮਾਰ ਦਿੱਤਾ ਹੈ ਅਤੇ ਦੂਜੇ ਦੀ ਵੀ ਵਾਰੀ ਹੈ। ਕੁਮਾਰ ਨੇ ਅੱਗੇ ਕਿਹਾ ਕਿ ਇਨ੍ਹਾਂ ਸ਼ਬਦਾਂ ਤੋਂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਪੁਲਸ ਨੇ ਐਫ.ਆਈ.ਆਰ ਕੀਤੀ ਦਰਜ
ਇਸ ਸਬੰਧੀ ਰਵਿਦਾਸ ਸਮਾਜ ਥਾਣਾ ਗੁਰਾਇਆ ਵਿਖੇ ਪੁਲਸ ਮੁਲਾਜ਼ਮ ਪਲਵਿੰਦਰ ਸਿੰਘ ਨੂੰ ਮਿਲਣ ਲਈ ਗਿਆ ਸੀ, ਜਿਸ ਤੋਂ ਬਾਅਦ ਦੇਰ ਰਾਤ ਗੁਰਾਇਆ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ। ਪਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 320 ਬੀ.ਐਨ.ਐਸ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਬਣਦੀ ਕਾਰਵਾਈ ਕੀਤੀ ਜਾਵੇਗੀ