ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਾਹਨਾਂ ਉਤੇ ਰਿਫਲੈਕਟਰ ਲਾਏ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਦੱਸ ਦੇਈਏ ਕਿ ਧੁੰਦ ਕਾਰਨ ਪੰਜਾਬ ਵਿੱਚ ਲਗਾਤਾਰ ਹਾਦਸੇ ਦੇਖਣ ਨੂੰ ਮਿਲ ਰਹੇ ਹਨ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋਕਾਂ ਦੀ ਭਲਾਈ ਲਈ ਇਹ ਨੇਕ ਕਾਰਜ ਕੀਤਾ ਜਾ ਰਿਹਾ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਡਾਲਾ ਚੌਕ ਤੋਂ ਖਾਂਬਰਾ ਤੱਕ ਲੋਕਾਂ ਦੇ ਵਾਹਨਾਂ 'ਤੇ ਰਿਫਲੈਕਟਰ ਲਗਾਏ। ਇਹ ਰਿਫਲੈਕਟਰ ਹਾਦਸਿਆਂ ਨੂੰ ਰੋਕਣ ਲਈ ਲਗਾਏ ਜਾ ਰਹੇ ਹਨ।
ਇਸ ਮੌਕੇ ਐਡਵੋਕੇਟ ਮਨਮੋਹਨ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਭਾਰੀ ਧੁੰਦ ਪੈ ਰਹੀ ਹੈ, ਜਿਸ ਕਾਰਨ ਹਰ ਰੋਜ਼ ਹਾਦਸੇ ਦੇਖਣ ਨੂੰ ਮਿਲਦੇ ਹਨ ਪਰ ਜੇਕਰ ਇਨ੍ਹਾਂ ਵਾਹਨਾਂ 'ਤੇ ਰਿਫਲੈਕਟਰ ਲਗਾਏ ਜਾਣ ਤਾਂ ਹਾਦਸਿਆਂ ਨੂੰ ਘਟਾਇਆ ਜਾ ਸਕਦਾ ਹੈ ਕਿਉਂਕਿ ਇਹ ਰਿਫਲੈਕਟਰ ਧੁੰਦ ਵਿਚ ਲਾਈਟ ਪੈਣ ਉਤੇ ਚਮਕਦੇ ਹਨ, ਜਿਸ ਨਾਲ ਡਰਾਈਵਰ ਸੁਚੇਤ ਹੋ ਜਾਂਦਾ ਹੈ।
ਇਸ ਦੌਰਾਨ ਐਡਵੋਕੇਟ ਮਨਮੋਹਨ ਸਿੰਘ ਨਾਲ ਜਤਿੰਦਰ ਸਿੰਘ, ਰਾਕੇਸ਼ ਖਾਂਬਰਾ, ਡਾ. ਅਨਿਲ, ਗੁਰਪ੍ਰੀਤ ਅਤੇ ਹੋਰ ਵੀ ਹਾਜ਼ਰ ਸਨ। ਵਾਹਨਾਂ ਉਤੇ ਰਿਫਲੈਕਟਰ ਲਗਾਉਣ ਦੇ ਨਾਲ-ਨਾਲ, ਉਨ੍ਹਾਂ ਲੋਕਾਂ ਨੂੰ ਸਰਦੀਆਂ ਦੇ ਮੌਸਮ ਵਿੱਚ ਹੌਲੀ ਗੱਡੀ ਚਲਾਉਣ ਲਈ ਵੀ ਕਿਹਾ ਗਿਆ।