ਪੰਜਾਬ 'ਚ AAP ਨੂੰ ਇੱਕ ਹੋਰ ਝਟਕਾ, ਇਹ ਆਗੂ ਭਾਜਪਾ 'ਚ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਅੰਮ੍ਰਿਤਸਰ ਦੇ ਅਜਨਾਲਾ ਤੋਂ ਸਤਿੰਦਰ ਸਿੰਘ ਮੱਕੋਵਾਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਬੋਨੀ ਅਮਰਪਾਲ ਸਿੰਘ ਤੇ ਹੋਰ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਮੈਂ ਤਨ-ਮਨ-ਧਨ ਨਾਲ ਪਾਰਟੀ ਦੀ ਸੇਵਾ ਕਰਾਂਗਾ
ਸਤਿੰਦਰ ਮੱਕੋਵਾਲ ਨੇ ਕਿਹਾ ਕਿ ਅੱਜ ਮੈਂ ਬਹੁਤ ਸਕੂਨ ਮਹਿਸੂਸ ਕਰ ਰਿਹਾ ਹਾਂ। ਮੈਂ ਆਪਣੀ ਪਾਰਟੀ ਵਿੱਚ ਵਾਪਸ ਆ ਗਿਆ ਹਾਂ ਕਿਉਂਕਿ ਦੋਸਤਾਂ ਅਤੇ ਪਾਰਟੀ ਵੱਲੋਂ ਦਿੱਤੇ ਪਿਆਰ ਨੇ ਮੈਨੂੰ ਪਾਰਟੀ ਵਿੱਚ ਵਾਪਸ ਬੁਲਾ ਲਿਆ ਹੈ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਦੀ ਤਨ, ਮਨ, ਧਨ ਨਾਲ ਸੇਵਾ ਕਰਾਂਗਾ।
ਪਾਰਟੀ ਸਤਿੰਦਰ ਮੱਕੋਵਾਲ ਨੂੰ ਪੂਰਾ ਮਾਣ ਸਤਿਕਾਰ ਦੇਵੇਗੀ
ਇਸ ਮੌਕੇ ਓ.ਬੀ.ਸੀ ਫਰੰਟ ਦੇ ਪ੍ਰਧਾਨ ਬੋਨੀ ਅਮਰਪਾਲ ਨੇ ਕਿਹਾ ਕਿ ਸਤਿੰਦਰ ਸਿੰਘ ਮੱਕੋਵਾਲ ਦੇ ਮੁੜ ਪਾਰਟੀ ਵਿੱਚ ਸ਼ਾਮਲ ਹੋ ਕੇ ਸਾਨੂੰ ਖੁਸ਼ੀ ਹੈ। ਅਸੀਂ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
'Satinder Singh Makowal','BJP','Amarpal Singh'