ਖਬਰਿਸਤਾਨ ਨੈੱਟਵਰਕ- ਪੰਜਾਬੀ ਫਿਲਮ 'ਸੌਂਕਣ ਸੌਂਕਣੇ 2' ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ, ਇਹ ਫਿਲਮ ਸਾਲ 2022 ਵਿੱਚ ਆਈ ਸੌਂਕਣ ਸੌਂਕਣੇ ਦਾ ਸਿਕੁਅਲ ਹੈ, ਜੋ ਕਿ 30 ਮਈ ਨੂੰ ਵਰਲਡਵਾਈਡ ਰਿਲੀਜ਼ ਹੋਵੇਗੀ, ਜਿਸ ਦੇ ਟੀਜ਼ਰ ਨੂੰ ਦਰਸ਼ਕਾਂ ਵਲੋਂ ਚੰਗਾ ਹੁੰਗਾਰਾ ਮਿਲਿਆ।
ਫ਼ਿਲਮ ਦਾ ਲੇਖਨ ਅੰਬਰਦੀਪ ਸਿੰਘ ਵੱਲੋਂ ਕੀਤਾ ਗਿਆ
'ਨਾਦ ਸਟੂਡਿਓਜ਼ ਪ੍ਰਾਈਵੇਟ ਲਿਮਟਿਡ' ਅਤੇ 'ਡਰਾਮੀਯਾਤਾ ਇੰਟਰਟੇਨਮੈਂਟ' ਵੱਲੋਂ ਸੁਯੰਕਤ ਰੂਪ 'ਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦੇ ਨਿਰਮਾਤਾ ਜਤਿਨ ਸੇਠੀ, ਰਵੀ ਦੂਬੇ ਅਤੇ ਸਰਗੁਣ ਮਹਿਤਾ ਹਨ, ਜਿਨ੍ਹਾਂ ਵੱਲੋਂ ਬਿੱਗ ਸੈਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਇਸ ਫ਼ਿਲਮ ਦਾ ਲੇਖਨ ਅੰਬਰਦੀਪ ਸਿੰਘ ਵੱਲੋਂ ਕੀਤਾ ਗਿਆ ਹੈ।
ਸਾਲ 2022 ਵਿੱਚ ਸਾਹਮਣੇ ਆਈ ਅਤੇ ਸੁਪਰ ਡੁਪਰ ਹਿੱਟ ਰਹੀ 'ਸੌਂਕਣ ਸੌਂਕਣੇ' ਦਾ ਇਹ ਦੂਜਾ ਭਾਗ ਹੈ। ਇਸ ਪੰਜਾਬੀ ਫਿਲਮ ਵਿੱਚ ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਲੀਡਿੰਗ ਰੋਲ ਵਿਚ ਨਜ਼ਰ ਆਉਣਗੇ।
ਇਹ ਫਿਲਮ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਲਮਾਈ ਗਈ। ਇਸ ਫਿਲਮ ਦਾ ਗੀਤ-ਸੰਗੀਤ ਪੱਖ ਵੀ ਇਸ ਦਾ ਖਾਸ ਆਕਰਸ਼ਣ ਹੋਵੇਗਾ, ਜਿਸ ਦੇ ਗੀਤਾਂ ਨੂੰ ਬਾਲੀਵੁੱਡ ਦੀ ਮਸ਼ਹੂਰ ਸੰਗੀਤ ਨਿਰਮਾਣ ਕੰਪਨੀ 'ਟਿਪਸ' ਵੱਲੋਂ ਸੰਗੀਤ ਅਤੇ ਸਿਨੇਮਾ ਮਾਰਕੀਟ ਵਿੱਚ ਜਾਰੀ ਕੀਤਾ ਜਾ ਰਿਹਾ ਹੈ।
ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਚਿਹਰੇ ਵੀ ਮਹੱਤਵਪੂਰਨ ਕਿਰਦਾਰਾਂ 'ਚ ਵਿਖਾਈ ਦੇਣਗੇ, ਜਿਨ੍ਹਾਂ 'ਚ ਨਿਰਮਲ ਰਿਸ਼ੀ, ਕਰਮਜੀਤ ਅਨਮੋਲ ਆਦਿ ਵੀ ਸ਼ਾਮਲ ਹਨ। ਇਸ ਫ਼ਿਲਮ ਨਾਲ ਜੁੜੇ ਕੁਝ ਹੋਰ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਸਮੀਪ ਕੰਗ-ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੀ ਤਿੱਕੜੀ ਪਹਿਲੀ ਵਾਰ ਇਸ ਸੀਕਵਲ ਫ਼ਿਲਮ ਲਈ ਇਕੱਠੀ ਹੋਈ ਹੈ, ਜਦਕਿ ਇਸ ਤੋਂ ਪਹਿਲੋਂ ਆਈ 'ਸੌਂਕਣ ਸੌਂਕਣੇ' ਪਹਿਲੇ ਭਾਗ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰਾਓ ਵੱਲੋਂ ਕੀਤਾ ਗਿਆ ਸੀ, ਜਦਕਿ ਇਸ ਵਾਰ ਸਮੀਪ ਕੰਗ ਨੇ ਇਹ ਜ਼ਿੰਮੇਵਾਰੀ ਨਿਭਾਈ ਹੈ।