ਜੰਮੂ-ਕਸ਼ਮੀਰ ਸਰਕਾਰ ਨੇ ਖਰਾਬ ਮੌਸਮ ਦੇ ਕਾਰਨ ਘਾਟੀ ਅਤੇ ਜੰਮੂ ਡਿਵੀਜ਼ਨ ਦੇ ਸ਼ੀਤਕਾਲੀਨ ਇਲਾਕਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਕੂਲ ਹੁਣ 7 ਮਾਰਚ, 2025 ਨੂੰ ਖੁੱਲ੍ਹਣਗੇ।
ਇਹ ਜਾਣਕਾਰੀ ਸਕੂਲ/ਉੱਚ ਸਿੱਖਿਆ, ਸਿਹਤ ਅਤੇ ਡਾਕਟਰੀ ਸਿੱਖਿਆ ਅਤੇ ਸਮਾਜ ਭਲਾਈ ਮੰਤਰੀ ਸਕੀਨਾ ਨੇ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਕਿ ਸਕੂਲ ਹੁਣ ਸ਼ੁੱਕਰਵਾਰ, 7 ਮਾਰਚ ਤੋਂ ਖੁੱਲ੍ਹਣਗੇ।
ਦੱਸ ਦੇਈਏ ਕਿ ਇਹ ਫੈਸਲਾ ਖਰਾਬ ਮੌਸਮ ਦੇ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਸ਼ਮੀਰ ਵਿੱਚ ਰਾਤ ਭਰ ਹੋਈ ਬਰਫ਼ਬਾਰੀ ਨੇ ਸ਼ੁੱਕਰਵਾਰ ਨੂੰ ਰੇਲ, ਹਵਾਈ ਅਤੇ ਸੜਕੀ ਸੰਪਰਕ ਨੂੰ ਪ੍ਰਭਾਵਤ ਕੀਤਾ। ਅਧਿਕਾਰੀਆਂ ਅਨੁਸਾਰ, ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।