ਖਬਰਿਸਤਾਨ ਨੈੱਟਵਰਕ- ਦੇਸ਼ ਵਿੱਚ ਗਰਮੀ ਕਾਰਣ ਕਈ ਰਾਜ ਦੇ ਸਕੂਲਾਂ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।ਦੱਸ ਦੇਈਏ ਕਿ ਛੱਤੀਸਗੜ੍ਹ ਦੇ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਕੈਲੰਡਰ ਆ ਗਿਆ ਹੈ। ਇਸ ਵਾਰ ਛੱਤੀਸਗੜ੍ਹ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 25 ਅਪ੍ਰੈਲ ਤੋਂ 15 ਜੂਨ ਤੱਕ ਹੋਣਗੀਆਂ। ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 25 ਅਪ੍ਰੈਲ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।
ਇਸ ਦੇ ਨਾਲ ਹੀ ਝਾਰਖੰਡ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 22 ਮਈ ਤੋਂ ਸ਼ੁਰੂ ਹੋਣਗੀਆਂ ਅਤੇ 4 ਜੂਨ ਤੱਕ ਸਕੂਲ ਬੰਦ ਰਹਿਣਗੇ। ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀਆਂ ਸਿਰਫ਼ 2 ਜੂਨ ਤੱਕ ਸਨ, ਪਰ ਅੱਤ ਦੀ ਗਰਮੀ ਦੇ ਮੱਦੇਨਜ਼ਰ ਛੁੱਟੀਆਂ ਨੂੰ ਦੋ ਦਿਨ ਹੋਰ ਵਧਾ ਦਿੱਤਾ ਗਿਆ ਹੈ।