ਦੇਸ਼ ਵਿੱਚ ਮੌਸਮ ਬਦਲਣ ਦੇ ਨਾਲ ਹੀ ਸਕੂਲਾਂ ਦੇ ਸਮੇਂ ਵਿਚ ਵੀ ਬਦਲਾਅ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਓਡੀਸ਼ਾ ਵਿੱਚ ਭਿਆਨਕ ਗਰਮੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ, ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 2 ਅਪ੍ਰੈਲ ਤੋਂ ਸਵੇਰ ਦੀ ਸ਼ਿਫਟ ਵਿੱਚ ਖੁੱਲ੍ਹਣਗੇ।
2 ਅਪ੍ਰੈਲ ਤੋਂ ਸਵੇਰੇ ਕਲਾਸਾਂ ਸ਼ੁਰੂ ਹੋਣਗੀਆਂ
ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਪੁਜਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਚੱਲ ਰਹੀਆਂ ਸਕੂਲ ਪ੍ਰੀਖਿਆਵਾਂ 27 ਮਾਰਚ ਨੂੰ ਖਤਮ ਹੋਣਗੀਆਂ ਅਤੇ ਇਸ ਤੋਂ ਬਾਅਦ 2 ਅਪ੍ਰੈਲ ਤੋਂ ਸਕੂਲਾਂ ਵਿੱਚ ਸਵੇਰ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ ਛੋਟੇ ਬੱਚਿਆਂ ਲਈ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਸਵੇਰੇ 7 ਵਜੇ ਤੋਂ 9 ਵਜੇ ਤੱਕ ਕਰ ਦਿੱਤਾ ਗਿਆ ਹੈ।