ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਦੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮਿਆਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਇਹ ਨਵੇਂ ਸਮੇਂ 1 ਅਕਤੂਬਰ ਤੋਂ ਲਾਗੂ ਹੋਣਗੇ।
ਸਰਕਾਰ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। 1 ਅਕਤੂਬਰ 2025 ਤੋਂ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2.50 ਵਜੇ ਤੱਕ ਹੋਵੇਗਾ।
