ਨੋਇਡਾ ਦੇ ਐਲੀਵੇਟਿਡ ਰੋਡ 'ਤੇ ਸੋਮਵਾਰ ਨੂੰ ਇਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਸੈਕਟਰ 62 ਤੋਂ ਸੈਕਟਰ 18 ਵੱਲ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ 'ਤੇ ਚੜ੍ਹ ਗਈ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਬੱਸ ਵਿੱਚ ਕੋਈ ਬੱਚੇ ਨਹੀਂ ਸਨ। ਬੱਸ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਹਾਦਸੇ ਦੌਰਾਨ ਨੋਇਡਾ ਐਲੀਵੇਟਿਡ ਰੋਡ 'ਤੇ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ। ਇਸ ਦੇ ਨਾਲ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਜਾਮ ਨੂੰ ਖੁਲਵਾਇਆ |
ਬੱਸ ਚ ਸਵਾਰ ਸਨ 50 ਬੱਚੇ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਵੀ ਗ੍ਰੇਟਰ ਨੋਇਡਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਸੀ। ਇੱਕ ਨਿੱਜੀ ਯੂਨੀਵਰਸਿਟੀ ਦੀ ਬੱਸ ਪਲਟ ਗਈ ਸੀ । ਇਸ ਬੱਸ ਵਿੱਚ 50 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਬੱਚਿਆਂ ਦਾ ਕਾਫੀ ਰੌਲਾ ਪੈ ਗਿਆ ਸੀ |
ਆਸ-ਪਾਸ ਦੇ ਲੋਕਾਂ ਨੇ ਬੱਸ ਦਾ ਐਮਰਜੈਂਸੀ ਗੇਟ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿੱਚ 10 ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ।