ਖ਼ਬਰਿਸਤਾਨ ਨੈੱਟਵਰਕ : ਫਿਰੋਜ਼ਪੁਰ ਵਿੱਚ ਸਵੇਰੇ-ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਕਿ ਹਸਤੀਵਾਲਾ ਪਿੰਡ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਵਿੱਚ 20 ਤੋਂ 30 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਬੱਚਿਆਂ ਵਿੱਚ ਚੀਕ-ਚਿਹਾੜਾ ਮੱਚ ਗਿਆ।
ਵਾਲ-ਵਾਲ ਬਚੀ ਬੱਚਿਆਂ ਦੀ ਜਾਨ
ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਕੂਲੀ ਬੱਚੇ ਵਾਲ-ਵਾਲ ਬਚ ਗਏ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।