ਭਾਰਤ 'ਚ ਅੱਤ ਦੀ ਗਰਮੀ ਸ਼ੁਰੂ, ਸਕੂਲਾਂ ਦਾ ਬਦਲਿਆ ਸਮਾਂ, ਦੇਖੋ ਨਵੀਂ TIMING
ਖਬਰਿਸਤਾਨ ਨੈੱਟਵਰਕ- ਭਾਰਤ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਯੂ ਪੀ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪ੍ਰਯਾਗਰਾਜ ਵਿੱਚ ਅੱਤ ਦੀ ਗਰਮੀ ਦੇ ਕਾਰਨ ਸਾਰੇ ਬੋਰਡਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਬੁੱਧਵਾਰ ਤੋਂ ਸਾਰੇ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ ਅਤੇ ਦੁਪਹਿਰ 12 ਵਜੇ ਛੁੱਟੀ ਹੋਵੇਗੀ।
ਡੀ ਐਮ ਰਵਿੰਦਰ ਕੁਮਾਰ ਮੰਧਾਡ ਦੇ ਨਿਰਦੇਸ਼ਾਂ 'ਤੇ ਬੀਐਸਏ ਪ੍ਰਵੀਨ ਕੁਮਾਰ ਤਿਵਾੜੀ ਨੇ ਇਸ ਸਬੰਧ ਵਿੱਚ ਇੱਕ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਜਧਾਨੀ ਲਖਨਊ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਲਖਨਊ ਦੇ ਡੀਐਮ ਨੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਸੰਬੰਧੀ ਆਦੇਸ਼ ਜਾਰੀ ਕੀਤੇ ਹਨ। ਸਾਰੇ ਸਕੂਲ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1:00 ਵਜੇ ਬੰਦ ਹੋਣਗੇ।
ਦਿੱਲੀ ਵਿੱਚ ਤਾਪਮਾਨ 40.2 ਡਿਗਰੀ
ਭਾਰਤ ਵਿੱਚ ਗਰਮੀ ਵੱਧ ਗਈ ਹੈ। ਦਿੱਲੀ ਦੇ ਕੁਝ ਇਲਾਕਿਆਂ ਵਿੱਚ ਤਾਪਮਾਨ 40.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਤੱਕ ਇਸੇ ਤਰ੍ਹਾਂ ਦੀ ਗਰਮੀ ਜਾਰੀ ਰਹੇਗੀ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
'School timings changed','School timings changed due to heat','heat wave in india','change in school timings'