ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਨਵੇਂ ਸਾਲ ਯਾਨੀ 1 ਜਨਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਸਕੂਲਾਂ ਦੇ ਸਮੇਂ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਸਰਕਾਰ ਦੇ ਇਸ ਫੈਸਲੇ 'ਤੇ ਮਾਪਿਆਂ ਨੇ ਹੈਰਾਨੀ ਪ੍ਰਗਟਾਈ ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਠੰਢ ਦੇ ਮੱਦੇਨਜ਼ਰ ਬੱਚਿਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰਨਾ ਚਾਹੀਦਾ ਹੈ। ਕਿਉਂਕਿ ਸਵੇਰ ਵੇਲੇ ਬਹੁਤ ਠੰਢ ਹੁੰਦੀ ਹੈ ਅਤੇ ਕਈ ਹਾਦਸੇ ਵੀ ਦੇਖਣ ਨੂੰ ਮਿਲ ਰਹੇ ਹਨ।