ਹਰਿਆਣਾ 'ਚ ਇੱਕ ਦਿਨ ਲਈ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਹ ਫੈਸਲਾ ਦੁਰਗਾ ਅਸ਼ਟਮੀ ਦੇ ਤਿਉਹਾਰ ਕਾਰਨ ਲਿਆ ਗਿਆ ਹੈ। ਸਕੂਲਾਂ ਦੇ ਸਮੇਂ 'ਚ ਬਦਲਾਅ ਸਿਰਫ਼ ਸ਼ੁੱਕਰਵਾਰ ਨੂੰ ਹੀ ਹੋਵੇਗਾ। ਇਸ ਦੇ ਹੁਕਮ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ ਜਾਰੀ ਕਰ ਦਿੱਤੇ ਗਏ ਹਨ।
ਦੁਪਹਿਰ 2.30 ਵਜੇ ਹੋਵੇਗੀ ਛੁੱਟੀ
ਹੁਕਮਾਂ 'ਚ ਲਿਖਿਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਦੁਰਗਾ ਅਸ਼ਟਮੀ ਮੌਕੇ 11 ਅਕਤੂਬਰ ਨੂੰ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦਿਨ ਸਕੂਲ 'ਚ ਸਵੇਰੇ 10:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਪੜ੍ਹਾਈ ਕਰਵਾਈ ਜਾਵੇਗੀ। ਡਬਲ ਸ਼ਿਫਟ ਵਾਲੇ ਸਕੂਲਾਂ 'ਚ ਦੂਜੀ ਸ਼ਿਫਟ ਦਾ ਸਮਾਂ ਬਾਕੀ ਦਿਨਾਂ ਵਾਂਗ ਹੀ ਰਹੇਗਾ, ਇਸ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।