ਖਬਰਿਸਤਾਨ ਨੈੱਟਵਰਕ- ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਸਰਕਾਰ ਨੇ ਸ਼ਹਿਰ ਦੇ ਸਾਰੇ ਸਰਕਾਰੀ ਸਕੂਲ ਅਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਦੋ ਦਿਨ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਬ੍ਰਤਿਆ ਬਾਸੁ ਨੇ ਕਿਹਾ ਕਿ 24 ਅਤੇ 25 ਸਤੰਬਰ ਨੂੰ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।
ਰਿਪੋਰਟ ਮੁਤਾਬਕ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਜਲ-ਜਮਾਵ ਹੋ ਗਿਆ ਹੈ, ਜਿਸ ਨਾਲ ਆਵਾਜਾਈ ਅਤੇ ਆਮ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।ਇਸ ਨਾਲ ਨਾਲ ਦੁਰਗਾ ਪੁਜਾ ਦੀਆਂ ਛੁੱਟੀਆਂ ਵੀ ਹੁਣ ਪਹਿਲਾਂ ਹੀ ਸ਼ੁਰੂ ਹੋ ਜਾਣਗੀਆਂ।