ਜਲੰਧਰ 'ਚ ਭਗਵਾਨ ਸ਼੍ਰੀ ਵਾਲਮੀਕਿ ਜਯੰਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 16 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਫੈਸਲਾ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਨੂੰ ਲੈ ਕੇ ਲਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੁਪਹਿਰ ਤੋਂ ਬਾਅਦ ਆਪਣੇ ਅਦਾਰੇ ਬੰਦ ਕਰਨ। ਇਹ ਹੁਕਮ ਲੋਕਾਂ ਦੀਆਂ ਭਾਵਨਾਵਾਂ ਅਤੇ ਵਿਸ਼ਵਾਸ ਨੂੰ ਸਮਝਦੇ ਹੋਏ ਦਿੱਤੇ ਗਏ ਹਨ।