ਜਲੰਧਰ 'ਚ ਵੈਸਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਅਨੁਸਾਰ ਜਲੰਧਰ ਪੱਛਮੀ ਵਿੱਚ ਪੈਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਬੰਦ ਰਹਿਣਗੇ।
ਨਤੀਜਾ 13 ਜੁਲਾਈ ਨੂੰ ਆਵੇਗਾ
ਜਲੰਧਰ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਹਨ। ਇਸ ਦੇ ਨਤੀਜੇ ਵੀ ਵੋਟਿੰਗ ਤੋਂ 2 ਦਿਨ ਬਾਅਦ ਭਾਵ 13 ਜੁਲਾਈ ਨੂੰ ਐਲਾਨੇ ਜਾਣਗੇ। ਇਹ ਉਪ ਚੋਣਾਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੋ ਰਹੀਆਂ ਹਨ ਕਿਉਂਕਿ ਅੰਗੁਰਾਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।