ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਵਾਰ ਪੰਜਾਬ ਸਮੇਤ ਕਈ ਰਾਜਾਂ 'ਚ ਸੋਮਵਾਰ, 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਦਿਨ ਡਾ. ਬੀ.ਆਰ.ਅੰਬੇਡਕਰ ਦਾ ਜਨਮਦਿਨ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।