ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਟਰੈਕਟਰਾਂ ਅਤੇ ਹੋਰ ਖੇਤੀਬਾੜੀ ਉਪਕਰਣਾਂ 'ਤੇ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ 'ਚ ਕਿਹਾ ਗਿਆ ਹੈ ਕਿ ਟਰੈਕਟਰਾਂ 'ਤੇ ਸਟੰਟ ਦਿਖਾਉਣ ਜਾਂ ਹੋਰ ਸਾਜ਼ੋ-ਸਾਮਾਨ ਦੀ ਵਰਤੋਂ ਕਰਨ ਨਾਲ ਜਾਨ ਖਤਰੇ 'ਚ ਪੈ ਜਾਂਦੀ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਜ਼ਿਲ੍ਹੇ ਵਿੱਚ ਟਰੈਕਟਰਾਂ ਦੇ ਸਟੰਟ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕੀਤਾ ਟਵੀਟ
ਪੰਜਾਬ ਸਰਕਾਰ ਨੇ ਕੱਲ੍ਹ ਟਰੈਕਟਰਾਂ ਨਾਲ ਸਟੰਟ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ 'ਚ ਖਤਰਨਾਕ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਈ ਜਾ ਰਹੀ ਹੈ।
ਫਤਿਹਗੜ੍ਹ ਚੂੜੀਆਂ 'ਚ ਸਟੰਟ ਕਰਦੇ ਹੋਏ ਇਕ ਨੌਜਵਾਨ ਦੀ ਹੋਈ ਮੌਤ
ਹਾਲ ਹੀ 'ਚ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ 'ਚ ਖੇਡ ਮੇਲੇ ਦੌਰਾਨ ਟਰੈਕਟਰ 'ਤੇ ਸਟੰਟ ਕਰ ਰਹੇ ਸਰਦਾਰ ਸੁਖਮਨਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ। ਜਿਸ ਤੋਂ ਬਾਅਦ ਸਵਾਲ ਉੱਠਣ ਲੱਗੇ ਹਨ ਕਿ ਕੀ ਮੇਲਿਆਂ 'ਚ ਅਜਿਹੇ ਸਟੰਟ ਕਰਨ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ।