ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰਾ ਪੰਜਾਬ ਅਤੇ ਗੁਰਦੁਆਰਾ ਸਾਹਿਬ ਵਾਹਿਗੁਰੂ ਨਾਮ ਦੇ ਜਾਪ ਨਾਲ ਰੰਗਿਆ ਹੋਇਆ ਹੈ। ਹਰ ਧਰਮ ਦੇ ਸਾਂਝੇ, ਹਰ ਦਿਲ ਦੇ ਪਿਆਰੇ ਅਤੇ ਮਨੁੱਖਤਾ ਦਾ ਮਾਰਗ ਦਰਸਾਉਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਦੀਵਾਨ ਸਜਾਏ ਜਾ ਰਹੇ ਹਨ।
ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਾਂ ਆਓ ਅਸੀਂ ਤੁਹਾਨੂੰ ਉਹ ਸਥਾਨ ਦਿਖਾਉਂਦੇ ਹਾਂ ਜਿੱਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ।
ਨਨਕਾਣਾ ਸਾਹਿਬ ਵਿੱਚ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਨੂੰ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਅੰਦਰ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਇਹ ਪੂਰੀ ਤਰ੍ਹਾਂ ਲਾਈਟਾਂ ਨਾਲ ਜਗਮਗਾ ਰਿਹਾ ਹੈ।
ਇੱਕ ਹੋਰ ਵੀਡੀਓ ਵੀ ਹੈ ਜਿਸ ਵਿੱਚ ਨਨਕਾਣਾ ਸਾਹਿਬ ਦਾ ਨਜ਼ਾਰਾ ਦਿਖਾਇਆ ਗਿਆ ਹੈ। ਨਨਕਾਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਹਰਿਆਲੀ ਨਜ਼ਰ ਆ ਰਹੀ ਹੈ ਅਤੇ ਲੋਕ ਮੱਥਾ ਟੇਕਣ ਲਈ ਆ ਰਹੇ ਹਨ।