ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ AIIMS 'ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਨੂੰ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਏਮਜ਼ ਦੇ ਜੇਰੀਏਟ੍ਰਿਕ ਵਿਭਾਗ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਏਮਜ਼ ਨੇ ਆਪਣੇ ਜਾਰੀ ਬਿਆਨ ਵਿੱਚ ਕਿਹਾ ਕਿ ਲਾਲ ਕ੍ਰਿਸ਼ਨ ਅਡਵਾਨੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ।
ਇਸ ਸਾਲ ਭਾਰਤ ਰਤਨ ਭਾਰਤ ਰਤਨ ਨਾਲ ਕੀਤਾ ਗਿਆ ਸਨਮਾਨਿਤ
ਦੱਸ ਦੇਈਏ ਕਿ ਪਾਕਿਸਤਾਨ ਦੇ ਕਰਾਚੀ ਵਿੱਚ 8 ਨਵੰਬਰ 1927 ਨੂੰ ਇੱਕ ਹਿੰਦੂ ਸਿੰਧੀ ਪਰਿਵਾਰ ਵਿੱਚ ਜਨਮੇ ਅਡਵਾਨੀ ਨੂੰ ਇਸ ਸਾਲ ਭਾਰਤ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। 2015 ਵਿੱਚ, ਉਨਾਂ ਨੂੰ ਭਾਰਤ ਦਾ ਦੂਜਾ ਸਰਵਉੱਚ ਨਾਗਰਿਕ ਸਨਮਾਨ ਪਦਮ ਵਿਭੂਸ਼ਣ,ਦਿੱਤਾ ਗਿਆ ਸੀ।
ਉਹ 1998 ਤੋਂ 2004 ਦਰਮਿਆਨ ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਵਿੱਚ ਗ੍ਰਹਿ ਮੰਤਰੀ ਰਹੇ। ਲਾਲ ਕ੍ਰਿਸ਼ਨ ਅਡਵਾਨੀ ਨੇ 2002 ਤੋਂ 2004 ਦਰਮਿਆਨ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਭਾਰਤ ਦੇ ਸੱਤਵੇਂ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ।