ਜਲੰਧਰ ਵਿੱਚ ਮੀਡੀਆ ਕਲੱਬ ਐਸੋਸੀਏਸ਼ਨ ਵੱਲੋਂ ਅੱਜ ਸੀਨੀਅਰ ਪੱਤਰਕਾਰ ਗਗਨ ਵਾਲੀਆ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ। ਗਗਨ ਵਾਲੀਆ ਦੇ ਪ੍ਰਧਾਨ ਬਣਨ ਤੋਂ ਬਾਅਦ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ।








ਇਸ ਤੋਂ ਬਾਅਦ ਪ੍ਰਧਾਨ ਗਗਨ ਵਾਲੀਆ ਨੇ ਕਿਹਾ ਕਿ ਐਸੋਸੀਏਸ਼ਨ ਦੀ ਕਾਰਜਕਾਰਨੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਗਗਨ ਵਾਲੀਆ ਦੇ ਪ੍ਰਧਾਨ ਬਣਨ ਤੋਂ ਬਾਅਦ ਪੱਤਰਕਾਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੱਤਰਕਾਰ ਉਨ੍ਹਾਂ ਨੂੰ ਫ਼ੋਨ ਕਰ ਕੇ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਵਧਾਈ ਦੇ ਰਹੇ ਹਨ।