ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ 7 ਮੈਂਬਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿਸ ਕਾਰਨ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। 1500 ਸਿੱਖ ਭਾਜਪਾ ਵਿੱਚ ਸ਼ਾਮਲ ਹੋਏ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਇਨ੍ਹਾਂ ਸਾਰਿਆਂ ਨੂੰ ਸ਼ਾਮਲ ਕੀਤਾ।
ਪੰਜਾਬ ਤੋਂ ਬਾਹਰ ਭਾਜਪਾ ਨੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ ਹੈ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਸਾਡੇ ਪਵਿੱਤਰ ਸਥਾਨ 'ਤੇ ਹਮਲਾ ਹੋਇਆ ਸੀ। ਭਾਜਪਾ ਦੇ ਕੌਮੀ ਪ੍ਰਧਾਨ ਮਜਿੰਦਰ ਸਿੰਘ ਸਿਰਸਾ ਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਨੱਡਾ ਨੇ ਕਿਹਾ ਕਿ 1984 ਦੇ ਦੋਸ਼ੀਆਂ ਨੂੰ ਜੇਲ ਭੇਜ ਦਿੱਤਾ ਗਿਆ ਤੇ ਨਾਲ ਹੀ ਲੰਗਰ 'ਤੇ ਕੋਈ ਟੈਕਸ ਨਾ ਲਗਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ।