ਪੰਜਾਬ ਸਮੇਤ ਉਤਰ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਧੁੰਦ ਕਾਰਣ ਫਲਾਈਟਾਂ ਵੀ ਦੇਰੀ ਨਾਲ ਉਡਾਣ ਭਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਧੁੰਦ ਕਾਰਣ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰਲਾਈਨਾਂ ਨਾਲ ਸੰਪਰਕ ਕਰ ਲੈਣ।
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵੀ ਫਲਾਈਟਾਂ ਦੇਰੀ ਨਾਲ
ਧੁੰਦ ਤੇ ਖ਼ਰਾਬ ਮੌਸਮ ਕਾਰਣ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ (ਅੰਮ੍ਰਿਤਸਰ) ਤੋਂ ਦੇਸ਼-ਵਿਦੇਸ਼ ਤੋਂ ਆਉਣ-ਜਾਣ ਵਾਲੀਆਂ ਫਲਾਈਟਾਂ ਵਿਚ ਵੀ ਦੇਰੀ ਹੋ ਰਹੀ ਹੈ। ਅੱਜ ਸਵੇਰੇ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ ਹੋ ਗਈ।
ਆਈਜੀਆਈ ਹਵਾਈ ਅੱਡੇ 'ਤੇ ਦਰਜਨ ਦੇ ਕਰੀਬ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਕਰੀਬ 150 ਉਡਾਣਾਂ ਲੇਟ ਹੋਈਆਂ। ਇਨ੍ਹਾਂ ਉਡਾਣਾਂ ਵਿਚ ਅੰਤਰਰਾਸ਼ਟਰੀ ਅਤੇ ਘਰੇਲੂ ਦੋਵੇਂ ਸ਼ਾਮਲ ਹਨ।