ਖਬਰਿਸਤਾਨ ਨੈੱਟਵਰਕ- ਚੰਡੀਗੜ੍ਹ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਚੰਡੀਗੜ੍ਹ ਪੁਲਸ ਤੁਰੰਤ ਅਲਰਟ ਮੋਡ ਉਤੇ ਆ ਗਈ ਤੇ ਪੁਲਸ ਨੇ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਆਈਈਡੀ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਲਾਕਾ ਛਾਉਣੀ ਵਿਚ ਤਬਦੀਲ
ਬੰਬ ਦੀ ਧਮਕੀ ਮਿਲਣ ਤੋਂ ਬਾਅਦ ਖੇਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਸ ਡਾਗ ਸਕੁਆਇਡ ਸਮੇਤ ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁੱਜੀ ਹੈ। ਸਕੱਤਰੇਤ ਦਾ ਕੋਨਾ ਕੋਨਾ ਖੰਗਾਲਿਆ ਜਾ ਰਿਹਾ ਹੈ।ਸਕੱਤਰੇਤ ਨੂੰ ਖਾਲੀ ਕਰਵਾਇਆ ਗਿਆ ਹੈ।
CM ਹਾਊਸ ਦੇ ਬਾਹਰ ਵੀ ਪੁਲਸ ਦੀ ਤਾਇਨਾਤੀ
ਇਹ ਵੀ ਦੱਸ ਦੇਈਏ ਕਿ ਹਰਿਆਣਾ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਕਈ ਧਮਕੀਆਂ ਮਿਲੀਆਂ ਹਨ।ਪੁਲਸ ਕਰਮਚਾਰੀ ਮੌਕੇ 'ਤੇ ਪਹੁੰਚੇ ਹੋਏ ਹਨ। ਹਾਲਾਂਕਿ ਮਾਮਲੇ ਸਬੰਧੀ ਅਜੇ ਤੱਕ ਪੁਲਿਸ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਦਿੱਲੀ ਉਦਯੋਗ ਭਵਨ ਨੂੰ ਵੀ IED ਨਾਲ ਉਡਾਉਣ ਦੀ ਧਮਕੀ
ਦਿੱਲੀ ਉਦਯੋਗ ਭਵਨ ਨੂੰ IED ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਦਯੋਗ ਭਵਨ ਵਿੱਚ ਅਲਰਟ ਜਾਰੀ। CISF ਨੂੰ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਅਲਰਟ ਉਤੇ ਰਹਿਣ ਲਈ ਕਿਹਾ ਗਿਆ ਹੈ।