ਸ਼੍ਰੋਮਣੀ ਅਕਾਲੀ ਦਲ ਵਿੱਚ ਜਿੱਥੇ ਲਗਾਤਾਰ ਬਗਾਵਤ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਕਰਨ ਵਾਲੇ ਅਕਾਲੀ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇਕ ਮਜ਼ਬੂਤ ਆਗੂ ਹੈ ਜੋ ਕਿਸੇ ਅੱਗੇ ਨਹੀਂ ਝੁਕਦਾ। ਉਹ ਬਠਿੰਡਾ ਹਲਕੇ ਤੋਂ 4 ਵਾਰ ਜਿੱਤੇ ਹਨ। ਜੇਕਰ ਬਾਦਲ ਫ਼ਿਰੋਜ਼ਪੁਰ ਤੋਂ ਚੋਣ ਲੜਦੇ ਤਾਂ ਯਕੀਨਨ ਜਿੱਤ ਜਾਂਦੇ।
ਗੁਰਪ੍ਰੀਤ ਨੇ ਕਿਹਾ ਕਿ ਪਾਰਟੀ ਨੂੰ ਅੱਜ ਇਕੱਠੇ ਹੋਣਾ ਚਾਹੀਦਾ ਹੈ। ਜਿਸ ਦਿੱਲੀ ਦੇ ਇਸ਼ਾਰੇ 'ਤੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ, ਉਸ ਨਾਲ ਟੱਕਰ ਲੈਣੀ ਚਾਹੀਦੀ ਹੈ | ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣਾ ਚਾਹੀਦਾ।ਆਪਣੀ ਰਾਜਧਾਨੀ ਲੈਣੀ ਚਾਹੀਦੀ | ਪਾਣੀ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਾਉਣੇ ਚਾਹੀਦੇ ਹਨ।
ਸੁਖਬੀਰ ਬਾਦਲ ਮਜ਼ਬੂਤ ਨੇਤਾ
ਹੁਣ ਅਕਾਲੀ ਦਲ ਦਾ ਬਾਗੀ ਧੜਾ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਤੇ ਪਾਰਟੀ ਵੱਲੋਂ ਕੀਤੀਆਂ ਗਈਆਂ ਗ਼ਲਤੀਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਪੇਸ਼ ਕੀਤਾ। ਇਸ 'ਤੇ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਜੇ ਕੋਰ ਕਮੇਟੀ 'ਚ ਜਿਆਦਾ ਮੈਂਬਰ ਅਸਤੀਫਾ ਮੰਗਦੇ ਹਨ । ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਮਜ਼ਬੂਤ ਆਗੂ ਹਨ। ਉਹ ਕਿਸੇ ਅੱਗੇ ਨਹੀਂ ਝੁਕਦੇ ।
ਵਿਰੋਧੀ ਪਾਰਟੀਆਂ 'ਤੇ ਸਾਧਿਆ ਨਿਸ਼ਾਨਾ
ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀਆਂ ਨੂੰ ਆਪਣੇ ਅੰਦਰ ਵੀ ਝਾਤੀ ਮਾਰਨੀ ਚਾਹੀਦੀ | ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਕਹਿੰਦੇ ਹਨ ਕਿ ਸਿਰ ਜਾਵੇ ਤਾਂ ਜਾਵੇ,ਮੇਰਾ ਸਿੱਖੀ ਸਿਦਕ ਨਾ ਜਾਵੇ.. ਅਕਾਲੀ ਦਲ ਅੱਜ ਵੀ ਮਜ਼ਬੂਤ ਹੈ ਅਤੇ ਭਵਿੱਖ ਵਿੱਚ ਵੀ ਮਜ਼ਬੂਤ ਰਹੇਗਾ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਪਿਛੇ ਹੀ ਪਏ ਹਨ | ਬਾਕੀ ਭਾਜਪਾ, ਕਾਂਗਰਸ ਅਤੇ 'ਆਪ' ਦਿੱਲੀ ਤੋਂ ਚੱਲ ਰਹੇ ਹਨ। ਉਨਾਂ ਨੇ ਕਿੰਨੀਆਂ ਸੀਟਾਂ ਹਾਸਿਲ ਕਰ ਲਈ ਹੈ |
ਅਕਾਲੀ ਦਲ ਨੇ 13 ਸੀਟਾਂ 'ਤੇ ਲੜੀ ਇਕੱਲੇ ਚੋਣ
ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਇਕੱਲਿਆਂ ਹੀ ਚੋਣ ਲੜੀ ਸੀ। ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ ਅਕਾਲੀ ਦਲ ਨੇ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਪੰਜਾਬ ਦੀ ਬਠਿੰਡਾ ਸੀਟ 'ਤੇ ਸਿਰਫ਼ ਅਕਾਲੀ ਦਲ ਹੀ ਕਬਜ਼ਾ ਕਰ ਪਾਈ । ਇੱਥੋਂ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ । ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 49 ਹਜ਼ਾਰ 656 ਵੋਟਾਂ ਦੇ ਫਰਕ ਨਾਲ ਹਰਾਇਆ।