ਮੋਗਾ ਦੇ ਗਿੱਲ ਪੈਲੇਸ ਨੇੜੇ ਦੇਰ ਰਾਤ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਪੁਲਸ ਨੇ 24 ਘੰਟਿਆਂ ਦੇ ਅੰਦਰ ਹੀ ਮੰਗਤ ਰਾਏ ਦੇ ਕਾਤਲਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਇਸ ਦੌਰਾਨ 3 ਮੁਲਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸੀਆਈਏ ਸਟਾਫ ਮੋਗਾ ਅਤੇ ਮਲੋਟ ਨੇ ਇੱਕ ਸਾਂਝਾ ਆਪ੍ਰੇਸ਼ਨ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਪਿੱਛੇ ਦੀ ਪੂਰੀ ਕਹਾਣੀ ਜਲਦ ਹੀ ਸਪੱਸ਼ਟ ਹੋ ਜਾਵੇਗੀ।
ਦੁੱਧ ਲੈਣ ਗਏ ਸਨ ਮੰਗਤ ਰਾਏ
ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 10 ਵਜੇ ਮੰਗਤ ਰਾਏ ਗਿੱਲ ਪੈਲੇਸ ਨੇੜੇ ਦੁੱਧ ਲੈਣ ਗਿਆ ਸੀ। ਇਸ ਦੌਰਾਨ ਤਿੰਨ ਹਮਲਾਵਰ ਬਾਈਕ 'ਤੇ ਆਏ ਅਤੇ ਮੰਗਤ ਰਾਏ 'ਤੇ ਗੋਲੀਆਂ ਚਲਾ ਦਿੱਤੀਆਂ। ਪਰ ਮੰਗਤ ਰਾਏ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਅਤੇ ਗੋਲੀ ਉੱਥੇ ਮੌਜੂਦ ਇੱਕ 11 ਸਾਲ ਦੇ ਬੱਚੇ ਨੂੰ ਲੱਗੀ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਪਿੱਛਾ ਕਰ ਗੋਲੀਆਂ ਮਾਰੀਆਂ
ਹਮਲਾਵਰਾਂ ਵੱਲੋਂ ਗੋਲੀ ਚਲਾਉਣ ਤੋਂ ਬਾਅਦ, ਮੰਗਤ ਰਾਏ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਗਿਆ। ਪਰ ਹਮਲਾਵਰਾਂ ਨੇ ਉਸਦਾ ਪਿੱਛਾ ਕੀਤਾ ਅਤੇ ਸਟੇਡੀਅਮ ਨੇੜੇ ਉਸਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਏ। ਪੁਲਿਸ ਨੇ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਵਿਡੀਉ ਪਾ ਲਈ ਸੀ ਜ਼ਿੰਮੇਵਾਰੀ
ਕੁਝ ਨੌਜਵਾਨਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕਰਕੇ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕਤਲ ਕਰਨ ਵਾਲੇ ਨੌਜਵਾਨ ਨੇ ਇੱਕ ਵੀਡੀਓ ਵੀ ਬਣਾਈ ਹੈ ਅਤੇ ਇਸਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਹੈ। ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨੌਜਵਾਨਾਂ ਨੇ ਵੀਡੀਓ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦਾ ਕਤਲ ਕੀਤਾ ਹੈ।